ਬਜਟ 2020 : ਜੰਮੂ-ਕਸ਼ਮੀਰ ਤੇ ਲੱਦਾਖ ਦੇ ਵਿਕਾਸ ਲਈ ਪੈਕੇਜ ਦਾ ਐਲਾਨ

02/01/2020 1:46:06 PM

ਨਵੀਂ ਦਿੱਲੀ/ਜੰਮੂ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਭਾਵ ਸ਼ਨੀਵਾਰ ਨੂੰ ਆਮ ਬਜਟ ਪੇਸ਼ ਕਰ ਰਹੇ ਹਨ। ਸਿੱਖਿਆ, ਸਿਹਤ ਅਤੇ ਕਿਸਾਨਾਂ ਨੂੰ ਲੈ ਕੇ ਵਿੱਤ ਮੰਤਰੀ ਨੇ ਕਈ ਵੱਡੇ ਐਲਾਨ ਕੀਤੇ ਹਨ, ਉੱਥੇ ਹੀ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ— ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਵਿਕਾਸ 'ਤੇ ਸਰਕਾਰ ਖਾਸ ਧਿਆਨ ਦੇ ਰਹੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2020-21 'ਚ ਜੰਮੂ-ਕਸ਼ਮੀਰ ਲਈ 30,757 ਕਰੋੜ ਅਤੇ ਲੱਦਾਖ ਲਈ 5,958 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਹੈ। 

ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਲਈ 30,757 ਕਰੋੜ ਅਤੇ ਲੱਦਾਖ ਲਈ 5,958 ਕਰੋੜ ਰੁਪਏ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਰਾਸ਼ੀ ਨੂੰ ਦੋਹਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿਕਾਸ 'ਤੇ ਖਰਚ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੀ 5 ਅਗਸਤ 2019 ਨੂੰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ-370 ਖਤਮ ਕਰ ਕੇ ਉਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਵੰਡਣ ਦਾ ਫੈਸਲਾ ਲਿਆ ਸੀ।


Tanu

Content Editor

Related News