ਬਜਟ 'ਚ ਵੱਡਾ ਐਲਾਨ; ਕੈਂਸਰ ਸਮੇਤ ਗੰਭੀਰ ਬੀਮਾਰੀਆਂ ਦੀਆਂ ਦਵਾਈਆਂ ਹੋਣਗੀਆਂ ਸਸਤੀਆਂ
Saturday, Feb 01, 2025 - 12:46 PM (IST)
ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ 2025-26 ਦਾ ਕੇਂਦਰੀ ਬਜਟ ਐਲਾਨ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਆਪਣੇ ਬਜਟੇ ਦੇ ਪਿਟਾਰੇ ਵਿਚੋਂ ਆਮ ਜਨਤਾ ਨੂੰ ਰਾਹਤ ਦਿੰਦੇ ਹੋਏ ਇਕ ਵੱਡਾ ਐਲਾਨ ਕਰ ਦਿੱਤਾ ਹੈ। ਸੀਤਾਰਮਨ ਨੇ ਕਿਹਾ ਕਿ ਕੈਂਸਰ ਸਮੇਤ 36 ਜੀਵਨ ਰੱਖਿਅਕ ਦਵਾਈਆਂ ਨੂੰ ਪੂਰੀ ਤਰ੍ਹਾਂ ਨਾਲ ਟੈਕਸ ਫਰੀ ਕਰ ਦਿੱਤਾ ਜਾਵੇਗਾ। ਸਾਰੇ ਸਰਕਾਰੀ ਹਸਪਤਾਲਾਂ ਵਿਚ ਕੈਂਸਰ ਡੇਅ ਕੇਅਰ ਸੈਂਟਰ ਬਣਾਏ ਜਾਣਗੇ। ਕੈਂਸਰ ਦੇ ਇਲਾਜ ਲਈ ਦਵਾਈਆਂ ਸਸਤੀਆਂ ਹੋਣਗੀਆਂ। ਇਸ ਦੇ ਨਾਲ ਹੀ 6 ਜੀਵਨ ਰੱਖਿਅਕ ਦਵਾਈਆਂ 'ਤੇ ਕਸਟਮ ਡਿਊਟੀ 5 ਫ਼ੀਸਦੀ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਬਜਟ 2025: 'PM ਧਨ ਧਾਨਿਆਂ ਯੋਜਨਾ' ਦਾ ਐਲਾਨ, 1.7 ਕਰੋੜ ਕਿਸਾਨਾਂ ਨੂੰ ਹੋਵੇਗਾ ਲਾਭ
ਦੱਸ ਦੇਈਏ ਕਿ ਕੈਂਸਰ ਵਿਸ਼ਵ ਪੱਧਰ 'ਤੇ ਸਿਹਤ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਰਿਹਾ ਹੈ। ਹਰ ਸਾਲ ਲੱਖਾਂ ਲੋਕ ਇਸ ਬੀਮਾਰੀ ਕਾਰਨ ਮਰ ਰਹੇ ਹਨ। ਵੱਡੇ ਪੱਧਰ 'ਤੇ ਕੈਂਸਰ ਦੀਆਂ ਦਵਾਈਆਂ ਅਤੇ ਇਲਾਜ ਮਹਿੰਗਾ ਹੋਣ ਕਰ ਕੇ ਲੋਕ ਮਰ ਰਹੇ ਹਨ। ਜਨਤਾ ਨੂੰ ਰਾਹਤ ਦੇਣ ਲਈ ਸਰਕਾਰ ਨੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਜੁੜੀਆਂ 36 ਦਵਾਈਆਂ ਪੂਰੀ ਤਰ੍ਹਾਂ ਟੈਕਸ ਫਰੀ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ- ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਲਾਗੂ ਹੋਵੇਗਾ ਇਹ ਨਵਾਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8