ਖੇਤੀਬਾੜੀ ਮੰਤਰੀ ਨੇ ਬਜਟ ਤੋਂ ਪਹਿਲਾਂ ਸੂਬਿਆਂ ਨਾਲ ਯੋਜਨਾਵਾਂ ਦੀ ਸਮੀਖਿਆ ਕੀਤੀ

Saturday, Jan 04, 2025 - 09:44 PM (IST)

ਖੇਤੀਬਾੜੀ ਮੰਤਰੀ ਨੇ ਬਜਟ ਤੋਂ ਪਹਿਲਾਂ ਸੂਬਿਆਂ ਨਾਲ ਯੋਜਨਾਵਾਂ ਦੀ ਸਮੀਖਿਆ ਕੀਤੀ

ਨਵੀਂ ਦਿੱਲੀ, (ਭਾਸ਼ਾ)- ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ਨੀਵਾਰ ਨੂੰ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨਾਲ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਕੇਂਦਰੀ ਬਜਟ ਤੋਂ ਪਹਿਲਾਂ ਚੱਲ ਰਹੇ ਪ੍ਰੋਗਰਾਮਾਂ ਅਤੇ ਬਜਟ ਅਲਾਟਮੈਂਟਟ ’ਤੇ ਉਨ੍ਹਾਂ ਦੇ ਸੁਝਾਅ ਮੰਗੇ।

ਇਕ ਸਰਕਾਰੀ ਬਿਆਨ ਅਨੁਸਾਰ ਇਕ ਆਨਲਾਈਨ ਬੈਠਕ ਦੌਰਾਨ ਚੌਹਾਨ ਨੇ ਵਿੱਤੀ ਸਾਲ 2024-25 ’ਚ ਖੇਤੀਬਾੜੀ ਅਤੇ ਸਬੰਧਤ ਖੇਤਰ ਦੀ 3.5-4 ਫ਼ੀਸਦੀ ਦੀ ਸੰਭਾਵੀ ਉੱਚ ਵਾਧਾ ਦਰ ’ਤੇ ਤਸੱਲੀ ਪ੍ਰਗਟਾਈ ਅਤੇ ਸੂਬਾ ਸਰਕਾਰਾਂ ਨੂੰ ਤੇਜ਼ ਰਫ਼ਤਾਰ ਨਾਲ ਕੰਮ ਕਰਨ ਦੀ ਅਪੀਲ ਕੀਤਾ।

ਉਨ੍ਹਾਂ ਭਾਰਤੀ ਸਟੇਟ ਬੈਂਕ ਦੀ ਰਿਪੋਰਟ ਦਾ ਸਵਾਗਤ ਕੀਤਾ, ਜਿਸ ’ਚ ਵਿਖਾਇਆ ਗਿਆ ਹੈ ਕਿ ਪੇਂਡੂ ਗਰੀਬੀ ਦਰ ਵਿੱਤੀ ਸਾਲ 2023 ’ਚ 7.2 ਫ਼ੀਸਦੀ ਤੋਂ ਘਟ ਕੇ ਵਿੱਤੀ ਸਾਲ 2024 ’ਚ ਪਹਿਲੀ ਵਾਰ 5 ਫ਼ੀਸਦੀ ਤੋਂ ਹੇਠਾਂ ਆ ਗਈ ਹੈ। ਮੰਤਰੀ ਨੇ ਕਿਹਾ ਕਿ ਕੇਂਦਰ ਖੇਤੀਬਾੜੀ ਖੇਤਰ ਨੂੰ ਹੱਲਾਸ਼ੇਰੀ ਦੇਣ ਲਈ 6 ਸੂਤਰੀ ਰਣਨੀਤੀ ਨੂੰ ਲਾਗੂ ਕਰ ਰਿਹਾ ਹੈ, ਜਿਸ ’ਚ ਆਈ. ਸੀ. ਏ. ਆਰ. ਵੱਲੋਂ ਖੋਜ ਰਾਹੀਂ ਪ੍ਰਤੀ ਹੈਕਟੇਅਰ ਉਤਪਾਦਨ ਵਧਾਉਣਾ ਅਤੇ ਬੀਜਾਂ ਦੀਆਂ ਨਵੀਆਂ ਕਿਸਮਾਂ ਜਾਰੀ ਕਰਨਾ ਸ਼ਾਮਲ ਹੈ।


author

Rakesh

Content Editor

Related News