ਇਤਿਹਾਸਕ ਬਜਟ 2026 ; ਵਿੱਤ ਮੰਤਰੀ ਸੀਤਾਰਮਨ ਤੋਂ ਬਾਅਦ PM ਮੋਦੀ ਵੀ ਪੁੱਜੇ ਸੰਸਦ ਭਵਨ
Sunday, Feb 01, 2026 - 10:40 AM (IST)
ਨਵੀਂ ਦਿੱਲੀ- ਅੱਜ, ਯਾਨੀ 1 ਫਰਵਰੀ 2026 ਨੂੰ ਦੇਸ਼ ਦਾ ਕੇਂਦਰੀ ਬਜਟ ਪੇਸ਼ ਕੀਤਾ ਜਾਵੇਗਾ, ਜਿਸ ਨੂੰ ਲੈ ਕੇ ਦੇਸ਼ ਦਾ ਹਰ ਵਿਅਕਤੀ ਕਾਫ਼ੀ ਉਤਸੁਕਤਾ ਨਾਲ ਇੰਤਜ਼ਾਰ ਕਰ ਰਿਹਾ ਹੈ ਤੇ ਪੂਰੇ ਦੇਸ਼ ਵਾਸੀਆਂ ਨੂੰ ਇਸ ਬਜਟ ਨੂੰ ਲੈ ਕੇ ਕਾਫ਼ੀ ਉਮੀਦਾਂ ਹਨ। ਇਹ ਬਜਟ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਤੇ ਉਹ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਮਗਰੋਂ ਸੰਸਦ ਭਵਨ ਪਹੁੰਚ ਚੁੱਕੇ ਹਨ। ਉਨ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਬਜਟ ਪੇਸ਼ ਹੋਣ ਤੋਂ ਪਹਿਲਾਂ ਸੰਸਦ ਭਵਨ ਪਹੁੰਚ ਚੁੱਕੇ ਹਨ।
ਬਜਟ ਪੇਸ਼ ਹੋਣ ਤੋਂ ਠੀਕ ਪਹਿਲਾਂ ਵਿੱਤ ਮੰਤਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਬਜਟ ਦੀ ਕਾਪੀ ਉਨ੍ਹਾਂ ਨੂੰ ਸੌਂਪੀ। ਹੁਣ ਸਭ ਦੀਆਂ ਨਜ਼ਰਾਂ ਵਿੱਤ ਮੰਤਰੀ ਦੇ ਭਾਸ਼ਣ 'ਤੇ ਹਨ, ਜਿੱਥੇ ਆਮ ਆਦਮੀ ਨੂੰ ਟੈਕਸ ਛੋਟ ਅਤੇ ਨਿਵੇਸ਼ ਸਬੰਧੀ ਵੱਡੇ ਐਲਾਨਾਂ ਦੀ ਉਮੀਦ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅਮਰੀਕਾ 'ਚ ਫ਼ਿਰ ਹੋਇਆ Shutdown !
ਇਸ ਵਾਰ ਦਾ ਬਜਟ ਕਈ ਕਾਰਨਾਂ ਲਈ ਖ਼ਾਸ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਅੱਜ ਆਪਣਾ ਲਗਾਤਾਰ 9ਵਾਂ ਬਜਟ ਪੇਸ਼ ਕਰਕੇ ਇੱਕ ਨਵਾਂ ਰਿਕਾਰਡ ਬਣਾ ਰਹੇ ਹਨ। ਇਸ ਤੋਂ ਇਲਾਵਾ ਭਾਰਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੇਂਦਰੀ ਬਜਟ ਐਤਵਾਰ ਦੇ ਦਿਨ ਪੇਸ਼ ਕੀਤਾ ਜਾ ਰਿਹਾ ਹੈ। ਅੱਜ ਤੋਂ 27 ਸਾਲ ਪਹਿਲਾਂ 1999 'ਚ ਵਾਜਪਾਈ ਸਰਕਾਰ ਦੌਰਾਨ 28 ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਣਾ, ਪਰ ਐਤਵਾਰ ਹੋਣ ਕਾਰਨ ਇਸ ਦਾ ਦਿਨ ਬਦਲ ਕੇ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਪੇਸ਼ ਕੀਤਾ ਗਿਆ ਸੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਜਟ ਭਾਸ਼ਣ ਸਵੇਰੇ 11 ਵਜੇ ਲੋਕ ਸਭਾ ਵਿੱਚ ਸ਼ੁਰੂ ਹੋਵੇਗਾ। ਇਸ ਬਜਟ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਪੰਜਾਬ ਦੌਰਾ ਵੀ ਤੈਅ ਹੈ, ਜਿੱਥੇ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
