Budget 2026 Live: ਵਿੱਤ ਮੰਤਰੀ ਸੀਤਾਰਮਨ ਨੇ ਕੱਪੜਾ ਉਦਯੋਗ ਲਈ ਕਰ''ਤੇ ਵੱਡੇ ਐਲਾਨ
Sunday, Feb 01, 2026 - 12:00 PM (IST)
ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨੇ ਬਜਟ ਦੌਰਾਨ ਕੱਪੜਾ ਉਦਯੋਗ (ਟੈਕਸਟਾਈਲ ਇੰਡਸਟਰੀ) ਦੇ ਕਾਇਆ-ਕਲਪ ਲਈ ਕਈ ਅਹਿਮ ਯੋਜਨਾਵਾਂ ਦਾ ਪਿਟਾਰਾ ਖੋਲ੍ਹਿਆ ਹੈ। ਇਨ੍ਹਾਂ ਐਲਾਨਾਂ ਦਾ ਮੁੱਖ ਉਦੇਸ਼ ਭਾਰਤੀ ਕੱਪੜਾ ਉਦਯੋਗ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇਬਾਜ਼ ਬਣਾਉਣਾ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ।
ਫਾਈਬਰ ਖੇਤਰ ਵਿੱਚ ਆਤਮ-ਨਿਰਭਰਤਾ 'ਤੇ ਜ਼ੋਰ
ਸਰਕਾਰ ਵੱਲੋਂ ਰੇਸ਼ਮ, ਉੱਨ ਤੇ ਜੂਟ ਵਰਗੇ ਫਾਈਬਰਾਂ ਵਿੱਚ ਭਾਰਤ ਨੂੰ ਆਤਮ-ਨਿਰਭਰ ਬਣਾਉਣ ਲਈ 'ਰਾਸ਼ਟਰੀ ਫਾਈਬਰ ਯੋਜਨਾ' ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਰਵਾਇਤੀ ਕਲੱਸਟਰਾਂ ਦੇ ਆਧੁਨਿਕੀਕਰਨ ਲਈ 'ਵਸਤਰ ਵਿਸਤਾਰ ਤੇ ਰੁਜ਼ਗਾਰ ਯੋਜਨਾ' ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੁਰਾਣੇ ਉਦਯੋਗਿਕ ਕੇਂਦਰਾਂ ਨੂੰ ਨਵੀਂ ਤਾਕਤ ਮਿਲੇਗੀ। ਬੁਣਕਰਾਂ ਅਤੇ ਕਾਰੀਗਰਾਂ ਦੀ ਮਦਦ ਲਈ 'ਰਾਸ਼ਟਰੀ ਹੱਥਖੱਡੀ ਅਤੇ ਦਸਤਕਾਰੀ ਪ੍ਰੋਗਰਾਮ' ਸ਼ੁਰੂ ਕੀਤੇ ਜਾਣਗੇ। ਪੇਂਡੂ ਖੇਤਰਾਂ ਦੇ ਵਿਕਾਸ ਲਈ 'ਮਹਾਤਮਾ ਗਾਂਧੀ ਗ੍ਰਾਮ ਸਵਰਾਜ ਪਹਿਲ' ਸ਼ੁਰੂ ਕਰਨ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ।
ਹੁਨਰ ਵਿਕਾਸ ਅਤੇ ਟੈਕਸ ਰਾਹਤ
ਕੱਪੜਾ ਖੇਤਰ ਵਿੱਚ ਹੁਨਰ ਵਿਕਾਸ ਅਤੇ ਆਧੁਨਿਕੀਕਰਨ ਲਈ 'ਸਮਰਥ 2.0' ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਕੱਪੜਾ ਉਦਯੋਗ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕਰਨ ਲਈ 'ਟੈਕਸ-ਈਕੋ' ਪਹਿਲਕਦਮੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੇਸ਼ ਵਿੱਚ ਮੈਗਾ ਟੈਕਸਟਾਈਲ ਪਾਰਕ ਸਥਾਪਿਤ ਕਰਨ ਦੀ ਯੋਜਨਾ ਹੈ, ਜੋ ਵੱਡੇ ਪੱਧਰ 'ਤੇ ਨਿਵੇਸ਼ ਅਤੇ ਰੁਜ਼ਗਾਰ ਨੂੰ ਖਿੱਚਣਗੇ।
ਪੇਂਡੂ ਨੌਜਵਾਨਾਂ ਨੂੰ ਮਿਲੇਗਾ ਫਾਇਦਾ
ਇਹ ਸਾਰੀਆਂ ਯੋਜਨਾਵਾਂ 'ਇੱਕ ਜ਼ਿਲ੍ਹਾ-ਇੱਕ ਉਤਪਾਦ' (ODOP) ਪਹਿਲਕਦਮੀ ਨੂੰ ਮਜ਼ਬੂਤ ਕਰਨਗੀਆਂ। ਇਸ ਨਾਲ ਪੇਂਡੂ ਨੌਜਵਾਨਾਂ ਨੂੰ ਆਪਣੇ ਹੀ ਖੇਤਰ ਵਿੱਚ ਰੁਜ਼ਗਾਰ ਮਿਲੇਗਾ ਅਤੇ ਸਥਾਨਕ ਉਤਪਾਦਾਂ ਨੂੰ ਕੌਮਾਂਤਰੀ ਪਛਾਣ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
