ਇਲੈਕਟ੍ਰਿਕ ਬੱਸਾਂ ਲਈ 327 ਕਰੋੜ ਰੁਪਏ ਦਾ ਬਜਟ : CM ਸੁੱਖੂ

06/10/2024 4:21:57 PM

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਯਾਨੀ ਸੋਮਵਾਰ ਨੂੰ ਇੱਥੇ ਹਿਮਾਚਲ ਰੋਡ ਟਰਾਂਸਪੋਰਟ ਨਿਗਮ (ਐੱਚ.ਆਰ.ਟੀ.ਸੀ.) ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਨਿਗਮ ਰਾਜ ਦੇ ਲੋਕਾਂ ਨੂੰ ਟਰਾਂਸਪੋਰਟ ਸਹੂਲਤਾਂ ਪ੍ਰਦਾਨ ਕਰਨ 'ਚ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਨਿਗਮ ਦੇ ਸੰਚਾਲਨ ਲਈ ਪ੍ਰਦੇਸ਼ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਸੁੱਖੂ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਨਿਗਮ ਵਲੋਂ 25 ਮਈ ਵੋਲਵੋ ਬੱਸਾਂ ਅਤੇ 50 ਟੈਂਪੂ ਟਰੈਵਲਰ ਖਰੀਦੇ ਜਾਣਗੇ। ਇਸ ਤੋਂ ਇਲਾਵਾ ਨਿਗਮ ਦੇ ਬੇੜੇ 'ਚ ਇਲੈਕਟ੍ਰਿਕ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਦੀ ਖਰੀਦ ਲਈ ਪ੍ਰਕਿਰਿਆ ਜਾਰੀ ਹੈ। ਮੌਜੂਦਾ ਵਿੱਤ ਸਾਲ 'ਚ ਇਲੈਕਟ੍ਰਿਕ ਬੱਸਾਂ ਦੀ ਖਰੀਦ ਲਈ 327 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।

ਪ੍ਰਦੇਸ਼ 'ਚ ਸੀਮਿਤ  ਹਵਾਈ ਅਤੇ ਰੇਲ ਨੈੱਟਵਰਕ ਦੇ ਮੱਦੇਨਜ਼ਰ ਨਿਗਮ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਨਿਗਮ ਦੇ ਸੰਚਾਲਨ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਸਰਕਾਰ ਨਿਗਮ ਨੂੰ ਹਰ ਮਹੀਨੇ 63 ਕਰੋੜ ਰੁਪਏ ਪ੍ਰਦਾਨ ਕਰੇਗੀ। ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਬੈਠਕ ਦੌਰਾਨ ਕਿਹਾ ਕਿ ਪ੍ਰਦੇਸ਼ 'ਚ ਟਰਾਂਸਪੋਰਟ ਸਹੂਲਤ ਨੂੰ ਮਜ਼ਬੂਤ ਕਰਨ ਦੇ ਨਾਲ ਹੀ ਆਵਾਜਾਈ ਸੰਤੁਲਨ ਬਣਾਏ ਰੱਖਣ 'ਚ ਇਲੈਕਟ੍ਰਿਕ ਬੱਸਾਂ ਦੀ ਵਿਸ਼ੇਸ਼ ਭੂਮਿਕਾ ਰਹੇਗੀ। ਬੈਠਕ 'ਚ ਪ੍ਰਧਾਨ ਸਕੱਤਰ ਟਰਾਂਸਪੋਰਟ ਆਰ.ਡੀ. ਨਜ਼ੀਮ, ਮੁੱਖ ਮੰਤਰੀ ਦੇ ਸਕੱਤਰ ਰਾਕੇਸ਼ ਕੰਵਰ, ਐੱਚ.ਆਰ.ਟੀ.ਸੀ. ਦੇ ਪ੍ਰਬੰਧ ਨਿਰਦੇਸ਼ਕ ਰੋਹਨ ਚੰਦ ਠਾਕੁਰ ਅਤੇ ਮੁੱਖ ਮੰਤਰੀ ਦੇ ਓ.ਐੱਸ.ਡੀ. ਗੋਪਾਲ ਸ਼ਰਮਾ ਵੀ ਮੌਜੂਦ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News