ਦਿੱਲੀ ਸਰਕਾਰ ਦਾ ਬਜਟ ‘ਰਾਮ ਰਾਜ’ ਦੇ ਸੰਕਲਪ ’ਤੇ ਹੋਵੇਗਾ ਆਧਾਰਿਤ

Monday, Mar 04, 2024 - 04:54 AM (IST)

ਨਵੀਂ ਦਿੱਲੀ (ਭਾਸ਼ਾ)– ਦਿੱਲੀ ਸਰਕਾਰ ਦਾ ਅੱਜ ਵਿਧਾਨ ਸਭਾ ’ਚ ਪੇਸ਼ ਹੋਣ ਵਾਲਾ ਵਿੱਤੀ ਸਾਲ 2024-25 ਦਾ ਬਜਟ ‘ਰਾਮ ਰਾਜ’ ਦੇ ਸੰਕਲਪ ’ਤੇ ਆਧਾਰਿਤ ਹੋਣ ਦੀ ਸੰਭਾਵਨਾ ਹੈ।

ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੂਤਰਾਂ ਨੇ ਐਤਵਾਰ ਨੂੰ ਕਿਹਾ ਕਿ ਚੋਣ ਸਾਲ ’ਚ ਬਜਟ ’ਚ ਸਮਾਜ ਦੇ ਹਰ ਵਰਗ ਲਈ ਕੁਝ ਨਾ ਕੁਝ ਹੋਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ : ਅੰਬਾਨੀਆਂ ਦੇ ਵਿਆਹ ’ਚ ਛਾ ਗਿਆ ਦੋਸਾਂਝਾ ਵਾਲਾ, ਲਾੜੇ ਨੇ ਖ਼ੁਦ ਕੀਤੀ ਦਿਲਜੀਤ ਨੂੰ ਖ਼ਾਸ ਫ਼ਰਮਾਇਸ਼, ਦੇਖੋ ਵੀਡੀਓ

ਇਕ ਸੂਤਰ ਨੇ ਕਿਹਾ, ‘‘ਇਸ ਵਾਰ ਦਾ ਬਜਟ ‘ਰਾਮ ਰਾਜ’ ਦੇ ਸੰਕਲਪ ’ਤੇ ਆਧਾਰਿਤ ਹੋਣ ਦੀ ਸੰਭਾਵਨਾ ਹੈ। ‘ਆਪ’ ਸਰਕਾਰ ਦਾ ਇਹ 10ਵਾਂ ਬਜਟ ਹੋਵੇਗਾ।’’

ਬਜਟ ’ਚ ਭਗਵਾਨ ਰਾਮ ਦੇ ਸਿਧਾਂਤਾਂ ਅਨੁਸਾਰ ਸਮਾਜ ਦੇ ਹਰ ਵਰਗ ਨੂੰ ਕੁਝ ਨਾ ਕੁਝ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅਕਸਰ ‘ਰਾਮ ਰਾਜ’ ਦੇ ਸੰਕਲਪ ਦੀ ਗੱਲ ਕਰਦੇ ਰਹਿੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News