ਹੰਗਾਮੇ ਕਾਰਨ ਬਜਟ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ, ਟਲਿਆ PM ਮੋਦੀ ਦਾ ਭਾਸ਼ਣ
Wednesday, Feb 04, 2026 - 05:22 PM (IST)
ਨਵੀਂ ਦਿੱਲੀ: ਸੰਸਦ ਦੇ ਚਾਲੂ ਬਜਟ ਸੈਸ਼ਨ ਦੌਰਾਨ ਲੋਕ ਸਭਾ ਵਿਚ ਵਿਰੋਧੀ ਜਾਰੀ ਹੈ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਮੈਂਬਰ ਵੇਲ ਵਿਚ ਆ ਗਏ ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪਹਿਲਾਂ ਪੰਜ ਵਜੇ ਤੱਕ ਲਈ ਕਾਰਵਾਈ ਮੁਲਤਵੀ ਕੀਤੀ ਗਈ ਸੀ ਪਰ ਹੰਗਾਮਾ ਨਾ ਰੁਕਣ ਕਰ ਕੇ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਵੀ ਟਾਲ ਦਿੱਤਾ ਗਿਆ ਹੈ।
ਦੱਸ ਦਈਏ ਕਿ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਸਪੀਕਰ ਓਮ ਬਿਰਲਾ ਨੇ ਹੰਗਾਮੇ ਵਿਚਾਲੇ ਸਦਨ ਦੀ ਕਾਰਵਾਈ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ। ਸਪੀਕਰ ਦੀ ਅਪੀਲ ਦੇ ਬਾਵਜੂਦ ਹੰਗਾਮਾ ਕਰ ਰਹੇ ਮੈਂਬਰ ਆਪਣੀ ਸੀਟ ਉੱਤੇ ਨਹੀਂ ਗਏ। ਇਸ ਤੋਂ ਬਾਅਦ ਸਪੀਕਰ ਨੇ ਕਾਰਵਾਈ ਨੂੰ 12 ਵਜੇ ਤੱਕ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ।
ਧੰਨਵਾਦ ਪ੍ਰਸਤਾਵ 'ਤੇ PM ਮੋਦੀ ਨੇ ਦੇਣਾ ਸੀ ਜਵਾਬ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿਚ ਧੰਨਵਾਦ ਪ੍ਰਸਤਾਵ ਉੱਤੇ ਹੋਈ ਚਰਚਾ ਦਾ ਜਵਾਬ ਦੇਣਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਮ ਪੰਜ ਵਜੇ ਬੋਲਣਾ ਸੀ। ਇਸ ਤੋਂ ਪਹਿਲਾਂ ਲੋਕ ਸਭਾ ਵਿਚ ਜ਼ਬਰਦਸਤ ਹੰਗਾਮਾ ਦੇਖਿਆ ਗਿਆ। ਇਸ ਹੰਗਾਮੇ ਵਿਚਾਲੇ ਓਮ ਬਿਰਲਾ ਨੇ ਪਹਿਲਾਂ 12 ਵਜੇ ਫਿਰ ਦੋ ਵਜੇ ਤੇ ਬਾਅਦ ਵਿਚ ਸਦਨ ਦੀ ਕਾਰਵਾਈ ਨੂੰ ਪੰਜ ਵਜੇ ਤਕ ਲਈ ਮੁਲਤਵੀ ਕਰ ਦਿੱਤਾ। ਇਸ ਤੋਂ ਬਾਅਦ ਵੀ ਜਦੋਂ ਹੰਗਾਮਾ ਨਹੀਂ ਰੁਕਿਆ ਤਾਂ ਸਦਨ ਦੀ ਕਾਰਵਾਈ ਨੂੰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਵੀ ਟਾਲ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
