ਬਜਟ ਸੈਸ਼ਨ ਦੌਰਾਨ ਕਾਂਗਰਸ ਸੰਸਦ ਮੈਂਬਰਾਂ ਨੇ ਕਾਲੀ ਪੱਟੀ ਬੰਨ੍ਹ ਕੇ ਕੀਤਾ ਪ੍ਰਦਰਸ਼ਨ

01/31/2020 12:33:24 PM

ਨਵੀਂ ਦਿੱਲੀ— ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਤੇ ਐੱਨ.ਆਰ.ਸੀ. ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਦੇ ਪ੍ਰਤੀ ਇਕਜੁਟਤਾ ਦਿਖਾਈ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ਨੂੰ ਕਾਲੀ ਪੱਟੀ ਬੰਨ੍ਹ ਕੇ ਸੰਸਦ ਕੈਂਪਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਵਿਰੋਧ ਕੀਤਾ। ਇਸ ਪ੍ਰਦਰਸ਼ਨ 'ਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੀਨੀਅਰ ਨੇਤਾ ਅਹਿਮਦ ਪਟੇਲ, ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਕਈ ਹੋਰ ਸੰਸਦ ਮੈਂਬਰ ਸ਼ਾਮਲ ਹੋਏ।

ਕਾਂਗਰਸ ਮੈਂਬਰਾਂ ਨੇ ਭਾਜਪਾ ਦੇ ਕਈ ਨੇਤਾਵਾਂ ਦੇ ਵਿਵਾਦਿਤ ਬਿਆਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ 'ਤੇ ਸੰਵਿਧਾਨ ਵਿਰੁੱਧ ਕੰਮ ਕਰਨ ਦਾ ਦੋਸ਼ ਲਗਾਇਆ। ਪਾਰਟੀ ਸੀ.ਏ.ਏ. ਅਤੇ ਐੱਨ.ਆਰ.ਸੀ. ਦਾ ਖੁੱਲ੍ਹ ਕੇ ਵਿਰੋਧ ਕਰ ਰਹੀ ਹੈ। ਉਸ ਦਾ ਦੋਸ਼ ਹੈ ਕਿ ਸਰਕਾਰ ਅਰਥ ਵਿਵਸਥਾ ਦੇ ਮੋਰਚੇ 'ਤੇ ਆਪਣੀਆਂ ਅਸਫ਼ਲਤਾਵਾਂ ਲੁਕਾਉਣ ਲਈ ਇਨ੍ਹਾਂ ਮੁੱਦਿਆਂ ਨੂੰ ਉਛਾਲ ਰਹੀ ਹੈ। ਦੱਸਣਯੋਗ ਹੈ ਕਿ ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ 31 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ। ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਬੋਧਨ ਕੀਤਾ। ਬਜਟ ਸੈਸ਼ਨ ਦਾ ਪਹਿਲਾ ਪੜਾਅ 11 ਫਰਵਰੀ ਤੱਕ ਚਲੇਗਾ। ਇਸ ਦਾ ਦੂਜਾ ਪੜਾਅ 2 ਮਾਰਚ ਤੋਂ ਸ਼ੁਰੂ ਹੋ ਕੇ 3 ਅਪ੍ਰੈਲ ਨੂੰ ਸੰਪੰਨ ਹੋਵੇਗਾ।


DIsha

Content Editor

Related News