ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ, 1 ਫਰਵਰੀ ਨੂੰ ਪੇਸ਼ ਹੋਵੇਗਾ ''ਆਮ ਬਜਟ''
Wednesday, Jan 08, 2020 - 11:13 PM (IST)

ਨਵੀਂ ਦਿੱਲੀ — ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋ ਕੇ ਤਿੰਨ ਅਪ੍ਰੈਲ ਤਕ ਚੱਲੇਗਾ। ਇਸ ਦੌਰਾਨ 1 ਫਰਵਰੀ ਨੂੰ ਵਿੱਤ ਸਾਲ 2020-21 ਦਾ ਆਮ ਬਜਟ ਪੇਸ਼ ਕੀਤਾ ਜਾਵੇਗਾ। ਸੂਤਰਾਂ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੰਸਦੀ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਤਿੰਨ ਅਪ੍ਰੈਲ ਤਕ ਦੋ ਪੜਾਅਵਾਂ 'ਚ ਰੱਖਣ ਦਾ ਸੁਝਾਅ ਦਿੱਤਾ ਹੈ।