ਬਹੁ ਮੰਜ਼ਿਲਾ ਇਮਾਰਤ ਤੋਂ ਸਟੀਲ ਦਾ ਪਾਈਪ ਡਿੱਗਣ ਨਾਲ 2 ਲੋਕਾਂ ਦੀ ਮੌਤ
Tuesday, Feb 10, 2026 - 04:07 PM (IST)
ਕੋਲਕਾਤਾ- ਪੱਛਮੀ ਬੰਗਾਲ ਦੇ ਹਾਵੜਾ ਸ਼ਹਿਰ ਦੇ ਮੰਗਲਾ ਹਾਟ 'ਚ ਮੰਗਲਵਾਰ ਨੂੰ ਇਕ ਬਹੁ ਮੰਜ਼ਿਲਾ ਇਮਾਰਤ ਤੋਂ ਸਟੀਲ ਦਾ ਪਾਈਪ ਡਿੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਹ ਹਾਵੜਾ ਟਰੇਡ ਸੈਂਟਰ ਬਿਲਡਿੰਗ ਕੋਲੋਂ ਲੰਘ ਰਹੇ ਸਨ, ਉਦੋਂ ਦੁਪਹਿਰ ਦੇ ਕਰੀਬ ਇਮਾਰਤ ਦੀ 12ਵੀਂ ਮੰਜ਼ਿਲ ਤੋਂ ਪਾਈਪ ਉਨ੍ਹਾਂ 'ਤੇ ਡਿੱਗ ਗਈ।
ਉਨ੍ਹਾਂ ਦੱਸਿਆ ਕਿ ਉਨ੍ਹਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜੇ ਨੇ ਹਸਪਤਾਲ 'ਚ ਸੱਟਾਂ ਕਾਰਨ ਦਮ ਤੋੜ ਦਿੱਤਾ। ਅਧਿਕਾਰੀ ਨੇ ਕਿਹਾ,''ਅਸੀਂ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨਗੇ।'' ਉਨ੍ਹਾਂ ਦੱਸਿਆ ਕਿ ਇਮਾਰਤ ਦੀ 12ਵੀਂ ਮੰਜ਼ਲ 'ਤੇ ਕੁਝ ਨਿਰਮਾਣ ਕੰਮ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
