ਦਿੱਲੀ ਦੇ ਬਦਰਪੁਰ 'ਚ ਅੱਗ ਲੱਗਣ ਮਗਰੋਂ ਢਹਿ-ਢੇਰੀ ਹੋਈ ਦੋ ਮੰਜ਼ਿਲਾ ਇਮਾਰਤ
Tuesday, Mar 28, 2023 - 10:18 AM (IST)
ਨਵੀਂ ਦਿੱਲੀ- ਦਿੱਲੀ ਦੇ ਬਦਰਪੁਰ ਵਿਚ ਇਕ ਦੋ ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਮਗਰੋਂ ਢਹਿ ਗਈ। ਫਾਇਰ ਵਿਭਾਗ ਦੇ ਇਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਘਟਨਾ ਸੋਮਵਾਰ ਰਾਤ ਦੀ ਹੈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਮੁਤਾਬਕ ਬਦਰਪੁਰ ਇਲਾਕੇ ਵਿਚ ਰਾਤ ਕਰੀਬ 10.50 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਇਮਾਰਤ ਦੇ ਗਰਾਊਂਡ ਫਲੋਰ 'ਤੇ ਇਕ ਗੋਦਾਮ ਸੀ, ਜਿੱਥੇ ਅੱਗ ਲੱਗਣ ਦੀ ਘਟਨਾ ਵਾਪਰੀ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ, ਪਹਿਨੇ ਕਾਲੇ ਕੱਪੜੇ
ਗਰਗ ਨੇ ਕਿਹਾ ਕਿ ਕੁੱਲ 19 ਫਾਇਰ ਬ੍ਰਿਗੇਡ ਗੱਡੀਆਂ ਨੂੰ ਘਟਨਾ ਵਾਲੀ ਥਾਂ 'ਤੇ ਭੇਜਿਆ ਗਿਆ। ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਕਿਸੇ ਦੀ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਗਰਗ ਨੇ ਦੱਸਿਆ ਕਿ ਅੱਗ ਨੂੰ ਪੂਰੀ ਤਰ੍ਹਾਂ ਨਾਲ ਬੁਝਾਉਣ ਲਈ ਮਲਬੇ ਨੂੰ ਹਟਾਉਣ ਦੀ ਲੋੜ ਹੈ। ਹਾਦਸਾ ਅਤੇ ਅੱਗ ਦੀਆਂ ਲਪਟਾਂ ਨੂੰ ਵੇਖ ਕੇ ਆਲੇ-ਦੁਆਲੇ ਦੇ ਲੋਕਾਂ ਵਿਚ ਹਫੜਾ-ਦਫੜੀ ਦਾ ਮਾਹੌਲ ਰਿਹਾ।
ਇਹ ਵੀ ਪੜ੍ਹੋ- UK 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲੇ ਦਾ ਮਾਮਲਾ, ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਨਾਲ ਨਜਿੱਠੇਗੀ ਕੇਂਦਰ ਸਰਕਾਰ