ਇਮਾਰਤ ''ਚ ਲੱਗੀ ਅੱਗ ਨੇ ਮਚਾਇਆ ਤਾਂਡਵ, ਜਿਊਂਦੇ ਸੜ ਗਏ 8 ਲੋਕ, ਕਈ ਹੋਰ ਝੁਲਸੇ
Sunday, May 18, 2025 - 11:38 AM (IST)

ਹੈਦਰਾਬਾਦ- ਹੈਦਰਾਬਾਦ ਦੇ ਇਤਿਹਾਸਕ ਚਾਰਮੀਨਾਰ ਕੋਲ ਸਥਿਤ ਗੁਲਜ਼ਾਰ ਹਾਊਸ 'ਚ ਐਤਵਾਰ ਨੂੰ ਇਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 8 ਲੋਕ ਜਿਊਂਦੇ ਸੜ ਗਏ। ਇੱਥੇ ਇਕ ਨਿੱਜੀ ਹਸਪਤਾਲ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 8 ਲੋਕਾਂ ਨੂੰ ਮ੍ਰਿਤ ਹਾਲਤ 'ਚ ਲਿਆਂਦਾ ਗਿਆ ਸੀ। ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਮਾਰਤ 'ਚ ਫਸੇ ਲੋਕਾਂ ਨੂੰ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ । ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਅਨੁਸਾਰ, ਉਨ੍ਹਾਂ ਨੂੰ ਸਵੇਰੇ ਕਰੀਬ 6.30 ਵਜੇ ਇਕ ਫੋਨ ਆਇਆ ਅਤੇ ਉਹ ਹਾਦਸੇ ਵਾਲੀ ਜਗ੍ਹਾ ਪਹੁੰਚੇ। ਕਈ ਲੋਕ ਬੇਹੋਸ਼ ਮਿਲੇ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਤੌਬਾ-ਤੌਬਾ ! ਚਾਚੇ ਨਾਲ ਭੱਜ ਗਈ ਘਰਵਾਲੀ, ਲੱਭਣ ਵਾਲੇ ਨੂੰ ਪਤੀ ਦੇਵੇਗਾ ਇਨਾਮ
ਘਟਨਾ ਵਾਲੀ ਜਗ੍ਹਾ ਦਾ ਦੌਰਾ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਨੇ ਮੀਡੀਆ ਨੂੰ ਦੱਸਿਆ,''ਪੁਲਸ ਨੇ ਦੱਸਿਆ ਕਿ ਅੱਗ ਹਾਦਸੇ 'ਚ 8 ਲੋਕ ਮਾਰੇ ਗਏ ਹਨ ਪਰ ਇਸ ਦੀ ਪੁਸ਼ਟੀ ਸੰਬੰਧਤ ਅਧਿਕਾਰੀ ਹੀ ਕਰਨਗੇ।'' ਉਨ੍ਹਾਂ ਕਿਹਾ ਕਿ ਮ੍ਰਿਤਕਾਂ 'ਚ ਕੁਝ ਬੱਚੇ ਵੀ ਸ਼ਾਮਲ ਹਨ। ਮੌਕੇ 'ਤੇ ਮੌਜੂਦ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਿਲਮੀਨ (ਏਆਈਐੱਮਆਈਐੱਮ) ਦੇ ਇਕ ਵਿਧਾਇਕ ਨੇ ਮੀਡੀਆ ਨੂੰ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਲਗਭਗ 20 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮੁੱਖ ਮੰਤਰੀ ਦਫ਼ਰ (ਸੀਐੱਮਓ) ਵਲੋਂ ਜਾਰੀ ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉੱਚਿਤ ਇਲਾਜ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e