ਮੱਧ ਪ੍ਰਦੇਸ਼ ’ਚ ਜਬਰ-ਜ਼ਨਾਹ ਦੇ ਮੁਲਜ਼ਮ ਦੇ ਘਰ ’ਤੇ ਚੱਲਿਆ ਬੁਲਡੋਜ਼ਰ

Sunday, Aug 25, 2024 - 11:59 PM (IST)

ਛਿੰਦਵਾੜਾ, (ਭਾਸ਼ਾ)- ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲੇ ’ਚ ਇਕ ਔਰਤ ਨਾਲ ਜਬਰ-ਜ਼ਨਾਹ ਦੇ ਮੁਲਜ਼ਮ ਦੇ ਘਰ ਨੂੰ ਸਥਾਨਕ ਪ੍ਰਸ਼ਾਸਨ ਨੇ ਇਹ ਕਹਿੰਦੇ ਹੋਏ ਢਾਹ ਦਿੱਤਾ ਕਿ ਇਹ ਢਾਂਚਾ ਸਰਕਾਰੀ ਜ਼ਮੀਨ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਬਣਾਇਆ ਗਿਆ ਸੀ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਐਡੀਸ਼ਨਲ ਪੁਲਸ ਸੁਪਰਡੈਂਟ ਅਵਧੇਸ਼ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੁਹੰਮਦ ਨਫੀਸ ਦਾ ਘਰ ਸ਼ਨੀਵਾਰ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚਾਂਦ ਥਾਣੇ ਅਧੀਨ ਆਉਂਦੇ ਮੇਘਦੌਨ ਪਿੰਡ ਦੇ ਰਹਿਣ ਵਾਲੇ ਮੁਲਜ਼ਮ ਨੂੰ 11 ਅਗਸਤ ਨੂੰ 34 ਸਾਲਾ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਸੀ। ਸਿੰਘ ਨੇ ਕਿਹਾ ਕਿ ਮੁਲਜ਼ਮ ਨੇ ਕਥਿਤ ਤੌਰ ’ਤੇ ਪੀੜਤਾ ਦੀਆਂ ਇਤਰਾਜ਼ਯੋਗ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਸਨ ਅਤੇ ਉਸ ਨੂੰ ਧਮਕੀ ਦਿੱਤੀ ਸੀ।


Rakesh

Content Editor

Related News