ਬੁਲਡੋਜ਼ਰ ਨਾਲ ਮਕਾਨ ਨਹੀਂ, ਸੰਵਿਧਾਨ ਢਹਿ-ਢੇਰੀ ਹੋ ਰਿਹੈ: ਰਾਹੁਲ
Wednesday, Apr 20, 2022 - 05:08 PM (IST)
ਨਵੀਂ ਦਿੱਲੀ- ਕਾਂਗਰਸ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਜਹਾਂਗੀਰਪੁਰੀ ’ਚ ਬੁਲਡੋਜ਼ਰ ਚਲਾਏ ਜਾਣ ਨੂੰ ਲੈ ਕੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਬੁਲਡੋਜ਼ਰ ਨਾਲ ਮਕਾਨ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਭਾਜਪਾ ਨੂੰ ਆਪਣੇ ਦਿਲ ’ਚ ਬੈਠੀ ਨਫ਼ਰਤ ਨੂੰ ਢਹਿ-ਢੇਰੀ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਜਹਾਂਗੀਰਪੁਰੀ ’ਚ ਕਾਰਵਾਈ ’ਤੇ ਭੜਕੇ ਰਾਘਵ ਚੱਢਾ, ਬੋਲੇ- ਦੰਗੇ ਰੋਕਣੇ ਹਨ ਤਾਂ ਅਮਿਤ ਸ਼ਾਹ ਦੇ ਘਰ ’ਤੇ ਚਲੇ ਬੁਲਡੋਜ਼ਰ
ਰਾਹੁਲ ਗਾਂਧੀ ਨੇ ਸੰਵਿਧਾਨ ਦੀ ਪ੍ਰਸਤਾਵਨਾ ਵਾਲਾ ਪੰਨਾ ਅਤੇ ਇਕ ਬੁਲਡੋਜ਼ਰ ਦੀ ਤਸਵੀਰ ਸਾਂਝਾ ਕਰਦੇ ਹੋਏ ਟਵੀਟ ਕੀਤਾ, ‘‘ਇਹ ਭਾਰਤ ਦੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ। ਗਰੀਬਾਂ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਭਾਜਪਾ ਨੂੰ ਇਨ੍ਹਾਂ ਸਭ ਦੀ ਬਜਾਏ ਆਪਣੇ ਦਿਲ ’ਚ ਬੈਠੀ ਨਫ਼ਰਤ ਨੂੰ ਢਹਿ-ਢੇਰੀ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਦਿੱਲੀ: ਜਹਾਂਗੀਰਪੁਰੀ ’ਚ ਹਿੰਸਾ ਵਾਲੀ ਥਾਂ ’ਤੇ ਚਲੇ ਬੁਲਡੋਜ਼ਰ, SC ਨੇ ਕਾਰਵਾਈ ’ਤੇ ਲਾਈ ਰੋਕ
ਇਸ ਤੋਂ ਪਹਿਲਾਂ ਰਾਹੁਲ ਨੇ ਉਸ ਖ਼ਬਰ ਨੂੰ ਸਾਂਝਾ ਕਰਦੇ ਹੋਏ ਦੇਸ਼ ’ਚ ਕੋਲੇ ਦੀ ਕਮੀ ਹੋਣ ਦਾ ਮੁੱਦਾ ਚੁੱਕਿਆ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਊਰਜਾ ਪਲਾਂਟਾਂ ’ਚ ਕੋਲੇ ਦਾ ਭੰਡਾਰ ਘੱਟ ਹੋ ਗਿਆ ਹੈ। ਕਾਂਗਰਸ ਨੇਤਾ ਨੇ ਟਵੀਟ ਕੀਤਾ, ‘‘8 ਸਾਲ ਵਿਚ ਵੱਡੀਆਂ-ਵੱਡੀਆਂ ਗੱਲਾਂ ਕਰਨ ਦਾ ਨਤੀਜਾ ਹੈ ਕਿ ਸਿਰਫ਼ 8 ਦਿਨਾਂ ਦਾ ਕੋਲਾ ਭੰਡਾਰ ਬਚਿਆ ਹੈ। ਰਾਹੁਲ ਨੇ ਕਿਹਾ ਕਿ ਮੋਦੀ ਜੀ, ਮੰਦੀ ਨੇੜੇ ਹੈ। ਬਿਜਲੀ ਦੀ ਕਟੌਤੀ ਨਾਲ ਛੋਟੇ ਉਦਯੋਗ ਖਤਮ ਹੋ ਜਾਣਗੇ।’’