ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ ''ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ

Sunday, Sep 22, 2024 - 05:30 PM (IST)

ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ ''ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ

ਜੈਪੁਰ : ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦੁਕਾਨ ਦੇ ਨਿਰਮਾਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਹੋਈ ਹਿੰਸਕ ਝੜਪ ਅਤੇ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਕ ਪੁਲਸ ਅਧਿਕਾਰੀ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਵਧੀਕ ਪੁਲਸ ਸੁਪਰਡੈਂਟ (ਅਜਮੇਰ ਦਿਹਾਤੀ) ਦੀਪਕ ਕੁਮਾਰ ਨੇ ਦੱਸਿਆ ਕਿ ਹੋਸਟਲ ਦੇ ਸਾਹਮਣੇ ਦੁਕਾਨ ਬਣਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ ਸੀ। ਦੋ ਗੁੱਟਾਂ ਵਿਚਕਾਰ ਲਾਠੀਆਂ ਨਾਲ ਹਮਲਾ ਹੋਇਆ।

ਇਹ ਵੀ ਪੜ੍ਹੋ ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਹਮਲੇ ਦੌਰਾਨ ਇਕ ਗੁੱਟ ਦੇ ਲੋਕਾਂ ਵਲੋਂ ਗੋਲੀ ਚਲਾ ਦਿੱਤੀ ਗਈ, ਜਿਸ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਵਾਹਨਾਂ ਦੀ ਭੰਨਤੋੜ ਵੀ ਕੀਤੀ ਗਈ ਤੇ ਇੱਕ ਜੇਸੀਬੀ ਮਸ਼ੀਨ ਨੂੰ ਅੱਗ ਲਗਾ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਸ਼ਕੀਲ ਲੰਗਾ ਦੀ ਮੌਤ ਹੋ ਗਈ, ਜਦਕਿ ਜ਼ਖ਼ਮੀ ਨਰਾਇਣ ਕੁਮਾਵਤ (32) ਨੂੰ ਅਜਮੇਰ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਘਟਨਾ ਵਾਲੀ ਥਾਂ 'ਤੇ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਫਿਲਹਾਲ ਘਟਨਾ ਵਾਲੀ ਥਾਂ 'ਤੇ ਸ਼ਾਂਤੀ ਬਣੀ ਹੋਈ ਹੈ ਅਤੇ ਦੋਵਾਂ ਪਾਸਿਆਂ ਦੇ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟਨਾ ਨਾਲ ਜੁੜੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News