ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਝੋਨੇ ਸਣੇ ਕਈ ਫ਼ਸਲਾਂ ਦੇ ਘੱਟੋ-ਘੱਟ ਮੁੱਲ 'ਚ ਬੰਪਰ ਵਾਧਾ

06/07/2023 4:00:30 PM

ਨਵੀਂ ਦਿੱਲੀ - ਕੇਂਦਰੀ ਮੰਤਰੀ ਮੰਡਲ ਨੇ ਅੱਜ ਹੋਈ ਬੈਠਕ ਵਿੱਚ ਕਈ ਫ਼ਸਲਾਂ ਦੀ MSP 'ਤੇ ਅਹਿਮ ਫ਼ੈਸਲੇ ਲੈਂਦੇ ਹੋਏ ਕਿਸਾਨਾਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ। ਬੈਠਕ ਵਿੱਚ ਫ਼ਸਲਾਂ ਦੇ MSP ਵਿੱਚ ਬੰਪਰ ਵਾਧਾ ਕੀਤਾ ਹੈ। ਅਰਹਰ ਦੀ ਦਾਲ, ਉੜਦ ਦਾਲ, ਝੋਨਾ ਅਤੇ ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਅਰਹਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਹੋਈ ਮੀਟਿੰਗ ਵਿੱਚ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੇ ਖੇਤੀਬਾੜੀ ਮੰਤਰਾਲਾ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ 'ਚ ਹਵਾਈ ਯਾਤਰੀਆਂ ਨੂੰ ਝਟਕਾ, ਇਸ ਕਾਰਨ ਦੁੱਗਣਾ ਹੋਇਆ ਕਿਰਾਇਆ

ਮਿਲੀ ਜਾਣਕਾਰੀ ਅਨੁਸਾਰ ਹੁਣ ਅਰਹਰ ਦੀ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7,000 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਉੜਦ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 350 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਹ ਵਧ ਕੇ 6950 ਰੁਪਏ ਪ੍ਰਤੀ ਕੁਇੰਟਲ ਹੋ ਗਈ। ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 128 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਝੋਨੇ ਦੇ ਗ੍ਰੇਡ ‘ਏ’ ਦਾ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2203 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਦਿੱਲੀ-ਸਾਨ ਫ੍ਰਾਂਸਿਸਕੋ ਏਅਰ ਇੰਡੀਆ ਦੀ ਉਡਾਣ ਦੇ ਇੰਜਣ 'ਚ ਆਈ ਖ਼ਰਾਬੀ, ਰੂਸ 'ਚ ਕੀਤੀ ਐਮਰਜੈਂਸੀ ਲੈਂਡਿੰਗ

ਫੂਡ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪਿਊਸ਼ ਗੋਇਲ ਨੇ ਪ੍ਰੈੱਸ ਕਾਨਫਰੰਸ 'ਚ ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ 2022-23 ’ਚ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7755 ਰੁਪਏ ਪ੍ਰਤੀ ਕੁਇੰਟਲ ਸੀ, ਜਿਸ ਨੂੰ ਵਧਾ ਕੇ 8558 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦੀ MSP 'ਚ 7 ਫ਼ੀਸਦੀ ਦਾ ਵਾਧਾ ਕੀਤਾ ਹੈ। ਇਸ ਨਾਲ ਝੋਨੇ ਦਾ ਭਾਅ 2183 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਮੂੰਗੀ ਦੀ MSP 'ਚ ਸਭ ਤੋਂ ਵੱਧ 803 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਮੂੰਗੀ ਦਾ ਭਾਅ 8558 ਰੁਪਏ ਪ੍ਰਤੀ ਕੁਇੰਟਲ ਹੋ ਗਿਆ।

ਦੱਸ ਦੇਈਏ ਕਿ ਮੋਦੀ ਸਰਕਾਰ ਨੇ ਮੂੰਗਫਲੀ ਦੀ MSP 'ਚ 9 ਫ਼ੀਸਦੀ ਦਾ ਵਾਧਾ ਕੀਤਾ ਹੈ। ਕਪਾਹ ਦੀ ਫ਼ਸਲ ਵਿੱਚ 8.9 ਤੋਂ 10 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਜਵਾਰ, ਬਾਜਰਾ, ਰਾਗੀ, ਮੱਕੀ, ਅਰਹਰ ਦੀ ਦਾਲ, ਉੜਦ ਦੀ ਦਾਲ, ਸੋਇਆਬੀਨ,ਸੂਰਜਮੁਖੀ ਦੇ ਬੀਜਾਂ ਵਿੱਚ ਵੀ 6 ਤੋਂ 7 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ।

ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

 

 


rajwinder kaur

Content Editor

Related News