ESIC ''ਚ ਨਿਕਲੀ ਬੰਪਰ ਭਰਤੀ, ਮਿਲੇਗੀ ਮੋਟੀ ਤਨਖਾਹ ; ਇਸ ਤਰ੍ਹਾਂ ਕਰੋ ਅਪਲਾਈ
Saturday, Aug 02, 2025 - 02:03 PM (IST)

ਨੈਸ਼ਨਲ ਡੈਸਕ- ਕਰਮਚਾਰੀ ਰਾਜ ਬੀਮਾ ਨਿਗਮ (ESIC) ਨੇ ਦੇਸ਼ ਭਰ ਦੇ ਮੈਡੀਕਲ ਕਾਲਜਾਂ 'ਚ ਸਹਾਇਕ ਪ੍ਰੋਫੈਸਰ ਦੀਆਂ 243 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ ਦਾ ਨਾਮ
ਸਹਾਇਕ ਪ੍ਰੋਫੈਸਰ
ਪੋਸਟ
243
ਆਖ਼ਰੀ ਤਾਰੀਖ਼
ਉਮੀਦਵਾਰ 15 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਐੱਮਡੀ ਜਾਂ ਐੱਮਐੱਸ ਦੀ ਡਿਗਰੀ ਹੋਣੀ ਚਾਹੀਦੀ ਹੈ। ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਸੀਨੀਅਰ ਰੈਜ਼ੀਡੈਂਟ ਵਜੋਂ ਘੱਟੋ-ਘੱਟ 3 ਸਾਲਾ ਦਾ ਅਧਿਆਪਨ ਦਾ ਤਜਰਬਾ ਹੋਣਾ ਲਾਜ਼ਮੀ ਹੈ।
ਤਨਖਾਹ
ਪੇਅ ਮੈਟ੍ਰਿਕਸ ਲੈਵਲ 11 ਦੇ ਅਨੁਸਾਰ 67,700 ਰੁਪਏ - 2,08,700 ਰੁਪਏ ਪ੍ਰਤੀ ਮਹੀਨਾ
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।