SSC 'ਚ ਨਿਕਲੀ ਬੰਪਰ ਭਰਤੀ, ਇੰਜੀਨੀਅਰਿੰਗ ਪਾਸ ਉਮੀਦਵਾਰਾਂ ਲਈ ਸੁਨਹਿਰੀ ਮੌਕਾ
Sunday, Jul 06, 2025 - 03:30 PM (IST)
 
            
            ਨਵੀਂ ਦਿੱਲੀ- ਸਟਾਫ ਸਿਲੈਕਸ਼ਨ ਕਮਿਸ਼ਨ ਨੇ ਜੂਨੀਅਰ ਇੰਜੀਨੀਅਰ ਭਰਤੀ 2025 ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਤਹਿਤ ਵੱਖ-ਵੱਖ ਵਿਭਾਗਾਂ 'ਚ ਜੂਨੀਅਰ ਇੰਜੀਨੀਅਰਾਂ (ਸਿਵਲ, ਮਕੈਨੀਕਲ ਅਤੇ ਇਲੈਕਟ੍ਰੀਕਲ) ਦੀਆਂ 1300 ਤੋਂ ਵੱਧ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।
ਅਹੁਦਿਆਂ ਦਾ ਵੇਰਵਾ
ਇਹ ਭਰਤੀ ਸਿਵਲ, ਮਕੈਨੀਕਲ ਤੇ ਇਲੈਕਟ੍ਰੀਕਲ ਇੰਜੀਨੀਅਰਾਂ ਲਈ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 21 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਨੇ ਸਬੰਧਤ ਵਿਸ਼ੇ 'ਚ ਬੀ.ਈ./ਬੀ.ਟੈਕ ਜਾਂ ਇੰਜੀਨੀਅਰਿੰਗ ਡਿਪਲੋਮਾ ਪ੍ਰਾਪਤ ਕੀਤਾ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                             
                             
                             
                             
                             
                             
                             
                            