ਰੋਡਵੇਜ਼ ਬੱਸ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, 1 ਵਿਦਿਆਰਥੀ ਦੀ ਮੌਤ, 8 ਜ਼ਖਮੀ
Tuesday, Jul 03, 2018 - 10:26 AM (IST)
ਉਤਰ ਪ੍ਰਦੇਸ਼— ਉਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ 'ਚ ਮੰਗਲਵਾਰ ਨੂੰ ਇਕ ਤੇਜ਼ ਰਫਤਾਰ ਰੋਡਵੇਜ਼ ਬੱਸ ਨੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ 8 ਸਕੂਲੀ ਬੱਚੀ ਜ਼ਖਮੀ ਹੋ ਗਏ। ਜ਼ਖਮੀਆਂ 'ਚ 5 ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰੇ ਜ਼ਖਮੀ ਬੱਚਿਆਂ ਨੂੰ ਦੇਹਰਾਦੂਨ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ।
ਘਟਨਾ ਥਾਣਾ ਫਤਿਹਪੁਰ ਦੇ ਦੇਹਰਾਦੂਨ ਹਾਈਵੇਅ ਦੀ ਹੈ। ਜਦੋਂ ਸਵੇਰੇ ਵਿਦਿਆਰਥੀਆਂ ਨੂੰ ਸਕੂਲ ਛੱਡਣ ਜਾ ਰਹੇ ਈ-ਰਿਕਸ਼ਾ ਨੂੰ ਇਕ ਤੇਜ਼ ਰਫਤਾਰ ਰੋਡਵੇਜ਼ ਬੱਸ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਈ-ਰਿਕਸ਼ਾ ਦੇ ਪਰਖੱਚੇ ਉਡ ਗਏ। ਹਾਦਸੇ 'ਚ ਤਿੰਨ ਤੋਂ ਚਾਰ ਬੱਚਿਆਂ ਦੀ ਹਾਲਤ ਗੰਭੀਰ ਹੋਣ ਦੀ ਸੂਚਨਾ ਹੈ। ਹਾਦਸੇ ਦੇ ਬਾਅਦ ਰੋਡਵੇਜ਼ ਬੱਸ ਦਾ ਡਰਾਈਵਰ ਫਰਾਰ ਹੋ ਗਿਆ। ਪੁਲਸ ਘਟਨਾ ਸਥਾਨ ਲਈ ਰਵਾਨਾ ਹੋ ਗਈ ਹੈ।
