ਗੁਜਰਾਤ ਹਾਈਵੇਅ ''ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
Wednesday, Sep 30, 2026 - 12:56 PM (IST)
ਆਨੰਦ (ਗੁਜਰਾਤ) : ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ 'ਤੇ ਇੱਕ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਸ ਵਿੱਚ 30 ਤੋਂ 40 ਯਾਤਰੀ ਸਵਾਰ ਸਨ।
ਇਹ ਵੀ ਪੜ੍ਹੋ : ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ FDA ਵਲੋਂ ਸੀਲ
ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਸੁਪਰਡੈਂਟ ਜੀ.ਜੀ. ਜਸਾਨੀ ਨੇ ਕਿਹਾ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇੱਕ ਨਿੱਜੀ ਬੱਸ ਐਕਸਪ੍ਰੈਸਵੇਅ 'ਤੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ ਅਤੇ ਹਾਦਸਾ ਵਾਪਰ ਗਿਆ। ਜਸਾਨੀ ਨੇ ਕਿਹਾ, "ਇਸ ਟੱਕਰ ਵਿੱਚ ਪੰਜ ਯਾਤਰੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।" ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
