ਬੱਸ-ਟਰੱਕ ਦੀ ਆਹਮੋ-ਸਾਹਮਣੀ ਹੋਈ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ, 20 ਜ਼ਖਮੀ

Wednesday, Apr 29, 2026 - 11:20 AM (IST)

ਬੱਸ-ਟਰੱਕ ਦੀ ਆਹਮੋ-ਸਾਹਮਣੀ ਹੋਈ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ, 20 ਜ਼ਖਮੀ

ਰੂੜਕੇਲਾ (ਓਡੀਸ਼ਾ) : ਓਡੀਸ਼ਾ ਦੇ ਸੁੰਦਰਗੜ੍ਹ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ 143 'ਤੇ ਇੱਕ ਬੱਸ ਅਤੇ ਟਰੱਕ ਵਿਚਕਾਰ ਆਹਮੋ-ਸਾਹਮਣੀ ਭਿਆਨਕ ਟੱਕਰ ਹੋਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਬੁੱਧਵਾਰ ਨੂੰ ਦਿੱਤੀ। ਪੁਲਸ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਜਾਜਪੁਰ ਜ਼ਿਲ੍ਹੇ ਦੇ ਮੰਗਲਪੁਰ ਜਾ ਰਹੀ ਇੱਕ ਬੱਸ ਦੀ ਚਾਂਦੀਪੋਸ਼ ਥਾਣਾ ਖੇਤਰ ਵਿੱਚ ਇੱਕ ਟਰੱਕ ਨਾਲ ਟੱਕਰ ਹੋ ਗਈ ਅਤੇ ਦੋਵਾਂ ਵਾਹਨਾਂ ਦੇ ਡਰਾਈਵਰ ਵੀ ਮਾਰੇ ਗਏ।

ਇਹ ਵੀ ਪੜ੍ਹੋ - 'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਇਸ ਮਾਮਲੇ ਦੀ ਜਾਂਚ ਦੌਰਾਨ ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦੋਂ ਕਿ ਦੋ ਹੋਰ ਲੋਕਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬੱਸ ਦਾ ਇੱਕ ਹਿੱਸਾ ਕੱਟਣ ਤੋਂ ਬਾਅਦ ਕੁਝ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਕੈਬਿਨ ਵਿੱਚ ਯਾਤਰਾ ਦੌਰਾਨ ਜ਼ਖਮੀ ਹੋਏ ਇੱਕ ਯਾਤਰੀ ਨੇ ਦੱਸਿਆ ਕਿ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਇਹ ਸੜਕ 'ਤੇ ਡਿਵਾਈਡਰ ਨਾਲ ਟਕਰਾ ਗਈ ਅਤੇ ਫਿਰ ਉਲਟ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ।

ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਯਾਤਰੀਆਂ ਨੂੰ ਰੁੜਕੇਲਾ ਸਰਕਾਰੀ ਹਸਪਤਾਲ ਅਤੇ ਨੇੜਲੇ ਲਹੂਨੀਪਾੜਾ ਹਸਪਤਾਲ ਲਿਜਾਇਆ ਗਿਆ ਅਤੇ ਘੱਟੋ-ਘੱਟ ਪੰਜ ਯਾਤਰੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News