ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
Wednesday, Apr 29, 2026 - 12:42 PM (IST)
ਸਾਬਰਕਾਂਠਾ (ਗੁਜਰਾਤ) : ਗੁਜਰਾਤ ਦੇ ਸਾਬਰਕਾਂਠਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਹਾਈਵੇਅ 'ਤੇ ਇੱਕ ਨਿੱਜੀ ਬੱਸ ਅਤੇ ਵੈਨ ਵਿਚਕਾਰ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਦੌਰਾਨ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਦੀ ਜਾਣਕਾਰੀ ਪੁਲਸ ਨੇ ਦਿੱਤੀ। ਇਸ ਮਾਮਲੇ ਦੀ ਜਾਂਚ ਦੌਰਾਨ ਗੰਭੋਈ ਪੁਲਸ ਸਟੇਸ਼ਨ ਦੇ ਇੰਸਪੈਕਟਰ ਅਲਪੇਸ਼ ਚੌਧਰੀ ਨੇ ਦੱਸਿਆ ਕਿ ਯਾਤਰੀਆਂ ਨੂੰ ਲੈ ਕੇ ਜਾ ਰਹੀ ਵੈਨ ਸ਼ਾਮਲਾਜੀ ਤੋਂ ਹਿੰਮਤਨਗਰ ਜਾ ਰਹੀ ਸੀ।
ਇਸ ਦੌਰਾਨ ਰਾਸਤੇ ਵਿਚ ਇੱਕ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਵੈਨ ਵਿੱਚ ਸਵਾਰ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ - ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
