ਚੱਲਦੀ ਬੱਸ ''ਚ ਔਰਤ ਨਾਲ ਛੇੜਛਾੜ, ਡਰਾਈਵਰ ਨੇ ਕੀਤੀ ਮੁਲਜ਼ਮ ਦੀ ਛਿੱਤਰ ਪਰੇਡ
Saturday, Jul 25, 2026 - 05:50 PM (IST)
ਬੈਂਗਲੁਰੂ (ਏਜੰਸੀ)- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਬੈਂਗਲੁਰੂ ਮੈਟਰੋਪੋਲੀਟਨ ਟਰਾਂਸਪੋਰਟ ਕਾਰਪੋਰੇਸ਼ਨ ਦੀ ਚੱਲਦੀ ਬੱਸ ਵਿਚ ਇਕ ਔਰਤ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੇ ਤੁਰੰਤ ਇਸ ਦਾ ਵਿਰੋਧ ਕੀਤਾ। ਉਸਦੇ ਵਿਰੋਧ ਤੋਂ ਬਾਅਦ ਕੁਝ ਹੀ ਦੇਰ ਵਿਚ ਹੰਗਾਮੇ ਦੀ ਸਥਿਤੀ ਪੈਦਾ ਹੋ ਗਈ।
ਮੁਲਜ਼ਮ ਦੇ ਭੱਜਣ ਦੀ ਕੋਸ਼ਿਸ਼ ਕਰਨ ’ਤੇ ਬੱਸ ਡਰਾਈਵਰ ਨੇ ਉਸ ਦੀ ਛਿੱਤਰ ਪਰੇਡ ਕੀਤੀ ਅਤੇ ਉਸ ਨੂੰ ਬੱਸ ਤੋਂ ਉਤਾਰ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਮਾਮਲੇ ’ਚ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਰਸਮੀ ਪੁਲਸ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਇਸ ਲਈ ਅਜੇ ਤੱਕ ਇਸ ਵੀਡੀਓ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
