ਗੰਗਾ ਇਸ਼ਨਾਨ ਲਈ ਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ, 30 ਦੇ ਕਰੀਬ ਸ਼ਰਧਾਲੂ ਜ਼ਖ਼ਮੀ
Friday, Nov 15, 2024 - 03:38 PM (IST)

ਹਰਿਦੁਆਰ : ਉਤਰਾਖੰਡ ਦੇ ਹਰਿਦੁਆਰ 'ਚ ਕਾਰਤਿਕ ਪੂਰਨਿਮਾ ਦੇ ਮੌਕੇ ਸ਼ੁੱਕਰਵਾਰ ਨੂੰ ਗੰਗਾ 'ਚ ਇਸ਼ਨਾਨ ਕਰਨ ਆ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼੍ਰੀ ਸੀਮਿੰਟ ਫੈਕਟਰੀ ਨੇੜੇ ਇਕ ਟਰੈਕਟਰ ਟਰਾਲੀ ਨਾਲ ਟਕਰਾ ਕੇ ਦਰੱਖਤ ਨਾਲ ਜਾ ਟਕਰਾ ਗਈ। ਇਸ ਹਾਦਸੇ ਵਿਚ 25 ਤੋਂ 30 ਲੋਕ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਇਕ ਦਰੱਖਤ ਦੇ ਦੋ ਟੁਕੜੇ ਹੋ ਗਏ।
ਇਹ ਵੀ ਪੜ੍ਹੋ - ਟਮਾਟਰ-ਪਿਆਜ਼ ਤੋਂ ਬਾਅਦ ਹੁਣ ਖਾਣ ਵਾਲੇ ਤੇਲ ਨੇ ਵਧਾਈ ਲੋਕਾਂ ਦੀ ਟੈਨਸ਼ਨ, ਹੋਇਆ ਇੰਨਾ ਮਹਿੰਗਾ
ਬੱਸ ਵਿੱਚ ਬੈਠੇ ਸ਼ਰਧਾਲੂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਬੱਸ 'ਚ 50 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ 'ਚੋਂ 25 ਤੋਂ 30 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਣ 'ਤੇ ਥਾਣਾ ਕੋਤਵਾਲੀ ਪੁਲਸ, ਫਾਇਰ ਬ੍ਰਿਗੇਡ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਲਕਸਰ ਅਤੇ ਸੁਲਤਾਨਪੁਰ ਦੇ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਹੁਣ ਕੈਸ਼ ਨਾਲ ਨਹੀਂ ਖਰੀਦੀ ਜਾ ਸਕੇਗੀ 'ਸ਼ਰਾਬ', ਸ਼ੌਕੀਨਾਂ ਨੂੰ ਵੱਡਾ ਝਟਕਾ
ਜਾਣਕਾਰੀ ਮੁਤਾਬਕ ਰਾਜਸਥਾਨ ਦੇ ਪਾਲੀ ਜ਼ਿਲ੍ਹੇ ਦੀ ਰੋਹਤ ਤਹਿਸੀਲ ਤੋਂ ਕਰੀਬ 50 ਸ਼ਰਧਾਲੂਆਂ ਨੂੰ ਲੈ ਕੇ ਇਕ ਬੱਸ ਗੰਗਾ ਇਸ਼ਨਾਨ ਲਈ ਹਰਿਦੁਆਰ ਗਈ ਸੀ। ਰੂਟ ਡਾਇਵਰਸ਼ਨ ਹੋਣ ਕਾਰਨ ਬੱਸ ਲਕਸਰ ਰੂਟ ਰਾਹੀਂ ਹਰਿਦੁਆਰ ਜਾ ਰਹੀ ਸੀ। ਜਿਵੇਂ ਉਹ ਲਕਸਰ ਪਾਰ ਕਰਕੇ ਸ਼੍ਰੀ ਸੀਮਿੰਟ ਫੈਕਟਰੀ ਨੇੜੇ ਪਹੁੰਚਿਆ, ਓਵਰਟੇਕ ਕਰਦੇ ਸਮੇਂ ਬੱਸ ਚਾਲਕ ਨੇ ਅੱਗੇ ਜਾ ਰਹੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਟਰੈਕਟਰ ਨਾਲ ਟਕਰਾ ਕੇ ਇਕ ਵੱਡੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਦਰੱਖਤ ਦੇ ਦੋ ਟੁਕੜੇ ਹੋ ਗਏ, ਜੋ ਟੁੱਟ ਕੇ ਬੱਸ 'ਤੇ ਹੀ ਡਿੱਗ ਗਏ। ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8