ਰੂਹ ਕੰਬਾਊ ਹਾਦਸਾ: ਬੱਸ ਨੇ ਉੱਡਾਏ 3 ਵਾਹਨ, 7 ਲੋਕਾਂ ਦੀ ਮੌਤ
Sunday, Sep 29, 2024 - 02:19 PM (IST)
ਨੈਸ਼ਨਲ ਡੈਸਕ : ਗੁਜਰਾਤ ਦੇ ਦਵਾਰਕਾ ਨੇੜੇ ਸ਼ਨੀਵਾਰ ਸ਼ਾਮ ਨੂੰ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਇੱਕ ਬੱਸ ਡਿਵਾਈਡਰ ਪਾਰ ਕਰਕੇ ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਨਾਲ ਜ਼ੋਰ ਨਾਲ ਟਕਰਾ ਗਈ। ਹਾਦਸਾ ਬਹੁਤ ਭਿਆਨਕ ਸੀ, ਜਿਸ ਵਿੱਚ ਚਾਰ ਬੱਚਿਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਹ ਹਾਦਸਾ ਨੈਸ਼ਨਲ ਹਾਈਵੇਅ 51 'ਤੇ ਸ਼ਾਮ ਕਰੀਬ 7:45 ਵਜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਦਵਾਰਕਾ ਤੋਂ ਸੋਮਨਾਥ ਜਾ ਰਹੀ ਸੀ।
ਇਹ ਵੀ ਪੜ੍ਹੋ - ਚੰਗੀ ਖ਼ਬਰ : ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 2-2 ਹਜ਼ਾਰ ਰੁਪਏ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੱਕ ਸਥਾਨਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਸ ਡਰਾਈਵਰ ਸੜਕ 'ਤੇ ਬੈਠੇ ਪਸ਼ੂਆਂ ਨੂੰ ਟੱਕਰ ਮਾਰਨ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਬੱਸ ਡਿਵਾਈਡਰ ਨੂੰ ਪਾਰ ਕਰ ਗਈ ਅਤੇ ਉਲਟ ਦਿਸ਼ਾ ਤੋਂ ਆ ਰਹੀਆਂ ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਨਾਲ ਟਕਰਾ ਗਈ। ਪੁਲਸ ਇੰਸਪੈਕਟਰ ਡੀਐੱਚ ਭੱਟ ਨੇ ਦੱਸਿਆ ਕਿ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਚਾਰ ਬੱਚੇ, ਦੋ ਔਰਤਾਂ ਅਤੇ ਇੱਕ ਆਦਮੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਹੇਤਲਬੇਨ ਠਾਕੋਰ (25), ਤਾਨਿਆ (2), ਰਿਯਾਂਸ਼ (3), ਵਿਸ਼ਨ (7), ਪ੍ਰਿਯਾਂਸ਼ੀ (13), ਭਾਵਨਾਬੇਨ ਠਾਕੋਰ (35) ਅਤੇ ਚਿਰਾਗ ਰਣਭਾਈ (25) ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ 'ਚੋਂ ਛੇ ਗਾਂਧੀਨਗਰ ਦੇ ਕਲੋਲ ਦੇ ਰਹਿਣ ਵਾਲੇ ਸਨ, ਜਦਕਿ ਇਕ ਦਵਾਰਕਾ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ - ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8