ਚੜ੍ਹਦੀ ਸਵੇਰ ਰੂਬ ਕੰਬਾਊ ਹਾਦਸਾ: ਖੱਡ ''ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 9 ਦੀ ਮੌਤ
Friday, Dec 12, 2025 - 08:34 AM (IST)
ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੇ ਚਿਤੂਰ ਤੋਂ ਇਸ ਸਮੇਂ ਇੱਕ ਵੱਡੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ, ਜਿਸ ਦੌਰਾਨ ਹੁਣ ਤੱਕ ਨੌਂ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 22 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਵਿੱਚ ਕੁੱਲ 35 ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਬਚਾਅ ਕਾਰਜ ਜਾਰੀ ਹਨ।
ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ
ਇਸ ਮਾਮਲੇ ਦੀ ਜਾਂਚ ਦੌਰਾਨ ਜ਼ਿਲ੍ਹਾ ਕੁਲੈਕਟਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਦੇ ਅਲੂਰੀ ਸੀਤਾਰਾਮ ਰਾਜੂ (ਏ.ਐੱਸ.ਆਰ.) ਜ਼ਿਲ੍ਹੇ 'ਚ ਚਿੰਤਰੂ ਅਤੇ ਭਦਰਚਲਮ ਵਿਚਕਾਰ ਘਾਟ ਸੜਕ 'ਤੇ ਖੱਡ ਵਿਚ ਬੱਸ ਡਿੱਗਣ ਨਾਲ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ। ਸਾਰੇ ਯਾਤਰੀ ਤੀਰਥ ਯਾਤਰਾ ਲਈ ਗਏ ਸਨ। ਏਐਸਆਰ ਜ਼ਿਲ੍ਹਾ ਕੁਲੈਕਟਰ ਦੇ ਅਨੁਸਾਰ, ਹਾਦਸੇ ਵਿੱਚ ਕਈ ਯਾਤਰੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਭਦਰਚਲਮ ਹਸਪਤਾਲ ਲਿਜਾਇਆ ਗਿਆ। ਘਟਨਾ ਵਾਲੀ ਥਾਂ 'ਤੇ ਪਹੁੰਚੀ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਅਤੇ ਮ੍ਰਿਤਕਾਂ ਦੀ ਪਛਾਣ ਕਰ ਰਹੀ ਹੈ।
ਪੜ੍ਹੋ ਇਹ ਵੀ - ਸਕੂਲਾਂ ਦਾ ਬਦਲਿਆ ਸਮਾਂ, ਜਾਣੋ 8ਵੀਂ ਤੱਕ ਦੇ ਬੱਚਿਆਂ ਦੀ ਕੀ ਹੈ ਨਵੀਂ Timing
