ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਭਿਆਨਕ ਸੜਕ ਹਾਦਸਾ, 7 ਲੋਕਾਂ ਦੀ ਮੌਤ
Sunday, Apr 21, 2019 - 08:33 AM (IST)

ਮੈਨਪੁਰੀ-ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪੈੱਸ ਵੇਅ 'ਤੇ ਅੱਜ ਸਵੇਰੇਸਾਰ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 34 ਲੋਕ ਜ਼ਖਮੀ ਹੋ ਗਏ। ਹਾਦਸੇ ਵਾਲੇ ਸਥਾਨ 'ਤੇ ਪਹੁੰਚੀ ਪੁਲਸ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਫਿਲਹਾਲ ਜ਼ਖਮੀ ਲੋਕਾਂ ਨੂੰ ਸਥਾਨਿਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਰਿਪੋਰਟ ਮੁਤਾਬਕ ਅੱਜ ਭਾਵ ਐਤਵਾਰ ਸਵੇਰੇਸਾਰ ਯਾਤਰੀਆਂ ਦੀ ਭਰੀ ਬੱਸ ਆਗਰਾ ਤੋਂ ਲਖਨਊ ਐਕਸਪ੍ਰੈੱਸ ਵੇਅ 'ਤੇ ਮੈਨਪੁਰੀ ਦੇ ਨੇੜੇ ਅਚਾਨਕ ਅਣਕੰਟਰੋਲ ਹੋ ਕੇ ਇੱਕ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਤਬਾਹ ਹੋ ਗਿਆ ਅਤੇ ਮੌਕੇ 'ਤੇ ਡਰਾਈਵਰ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਜ਼ਖਮੀ ਯਾਤਰੀਆਂ ਦੀ ਹਾਲਤ ਵੀ ਇੰਨੀ ਖਰਾਬ ਹੈ, ਜਿਨ੍ਹਾਂ ਦਾ ਫਿਲਹਾਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਦਿੱਲੀ ਤੋਂ ਵਾਰਾਣਸੀ ਜਾ ਰਹੀ ਸੀ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ।