ਭਿਆਨਕ ਹਾਦਸਾ; ਸ਼ਰਧਾਲੂਆਂ ਨਾਲ ਭਰੀ ਖੜ੍ਹੀ ਬੱਸ 'ਤੇ ਪਲਟਿਆ ਬੱਜਰੀ ਨਾਲ ਭਰਿਆ ਟਰੱਕ, 11 ਦੀ ਮੌਤ

05/26/2024 11:12:52 AM

ਸ਼ਾਹਜਹਾਂਪੁਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿਚ ਪੂਰਨਗਿਰੀ ਮੰਦਰ ਦਰਸ਼ਨ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਉੱਪਰ ਬੱਜਰੀ ਨਾਲ ਭਰਿਆ ਟਰੱਕ ਪਲਟ ਜਾਣ ਨਾਲ 11 ਲੋਕਾਂ ਦੀ ਮੌਤ ਹੋ ਗਈ ਅਤੇ 10 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ 'ਚ ਲੋਕਾਂ ਦੀ ਮੌਤ ਹੋਣ 'ਤੇ ਹਮਦਰਦੀ ਜ਼ਾਹਰ ਕੀਤੀ। ਪੁਲਸ ਅਧਿਕਾਰੀ ਅਸ਼ੋਕ ਕੁਮਾਰ ਮੀਣਾ ਨੇ ਦੱਸਿਆ ਕਿ ਸੀਤਾਪੁਰ ਜ਼ਿਲ੍ਹੇ ਦੇ ਕਮਲਾਪੁਰ ਥਾਣਾ ਖੇਤਰ ਵਿਚ ਰਹਿਣ ਵਾਲੇ ਸ਼ਰਧਾਲੂ ਸ਼ਨੀਵਾਰ ਰਾਤ ਇਕ ਪ੍ਰਾਈਵੇਟ ਬੱਸ ਤੋਂ ਪੂਰਨਗਿਰੀ ਮੰਦਰ ਦਰਸ਼ਨ ਕਰਨ ਲਈ ਜਾ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਬੱਸ ਡਰਾਈਵਰ ਨੇ ਰਾਤ ਦੇ ਸਮੇਂ ਖੁਟਾਰ ਥਾਣਾ ਖੇਤਰ ਦੇ ਹਜੀਆਪੁਰ 'ਚ ਇਕ ਢਾਬੇ 'ਤੇ ਬੱਸ ਰੋਕੀ, ਜਿਸ ਤੋਂ ਬਾਅਦ ਕੁਝ ਯਾਤਰੀ ਢਾਬੇ 'ਤੇ ਖਾਣਾ ਖਾਣ ਚਲੇ ਗਏ, ਜਦਕਿ ਕੁਝ ਲੋਕ ਬੱਸ ਵਿਚ ਹੀ ਬੈਠ ਕੇ ਖਾਣ-ਪੀਣ ਲੱਗੇ। 

ਇਹ ਵੀ ਪੜ੍ਹੋ- ਹਿਮਾਚਲ 'ਚ ਅਮਿਤ ਸ਼ਾਹ ਬੋਲੇ- 5 ਪੜਾਵਾਂ 'ਚ ਮੋਦੀ ਜੀ 310 ਪਾਰ ਕਰ ਗਏ, ਰਾਹੁਲ 40 ਤੋਂ ਹੇਠਾਂ ਸਿਮਟ ਗਏ

ਇਸ ਦੌਰਾਨ ਗੋਲਾ ਵੱਲੋਂ ਆ ਰਿਹਾ ਬਜਰੀ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੱਸ ਉੱਪਰ ਪਲਟ ਗਿਆ ਅਤੇ ਇਸ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਲੋਕ ਜ਼ਖਮੀ ਹੋ ਗਏ। ਮੀਣਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੁਮਨ ਦੇਵੀ (36), ਅਜੀਤ (15), ਆਦਿਤਿਆ (8), ਰਾਮ ਗੋਪਾਲ (48), ਰੋਹਿਣੀ (20), ਪ੍ਰਮੋਦ (30), ਚੁਟਕੀ (50), ਸ਼ਿਵ ਸ਼ੰਕਰ (48), ਸੀਮਾ (30) ਸੁਧਾਂਸ਼ੂ (7) ਅਤੇ ਸੋਨਵਤੀ (45) ਵਜੋਂ ਕੀਤਾ ਗਿਆ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਇਸ ਘਟਨਾ 'ਚ 10 ਹੋਰ ਲੋਕ ਵੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਦਿੱਲੀ 'ਚ ਵੋਟਰਾਂ ਦੀਆਂ ਲੱਗੀਆਂ ਲਾਈਨਾਂ; ਰਾਸ਼ਟਰਪਤੀ ਮੁਰਮੂ, ਆਤਿਸ਼ੀ ਸਮੇਤ ਕਈ ਦਿੱਗਜ ਨੇਤਾਵਾਂ ਨੇ ਪਾਈ ਵੋਟ

ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਇਆ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News