ਦਿੱਲੀ ਤੋਂ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਬੱਸ ਪਲਟੀ, 2 ਦੀ ਮੌਤ (ਵੀਡੀਓ)

04/20/2021 4:54:10 PM

ਗਵਾਲੀਅਰ (ਭਾਸ਼ਾ)— ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਇਕ ਬੱਸ ਮੰਗਲਵਾਰ ਦੀ ਸਵੇਰ ਨੂੰ ਗਵਾਲੀਅਰ ਕੋਲ ਪਲਟ ਗਈ। ਹਾਦਸੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 8 ਹੋਰ ਜ਼ਖਮੀ ਹੋ ਗਏ। ਹਾਦਸਾ ਗਵਾਲੀਅਰ-ਝਾਂਸੀ ਹਾਈਵੇਅ ’ਤੇ ਜੌਰਾਸੀ ਘਾਟੀ ਨੇੜੇ ਇਕ ਮੋੜ ’ਤੇ ਸਵੇਰੇ ਕਰੀਬ 9 ਵਜੇ ਹੋਇਆ। ਦੱਸ ਦੇਈਏ ਕਿ ਦਿੱਲੀ ’ਚ ਇਕ ਹਫ਼ਤੇ ਦਾ ਲਾਕਡਾਊਨ ਹੋਣ ਮਗਰੋਂ ਬੱਸ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਹੁੰਦੇ ਹੋਏ ਛਤਰਪੁਰ ਜਾ ਰਹੀ ਸੀ। 

ਚਸ਼ਮਦੀਦਾਂ ਮੁਤਾਬਕ ਬੱਸ ਵਿਚ 100 ਤੋਂ ਵਧੇਰੇ ਲੋਕ ਸਵਾਰ ਸਨ। ਗਵਾਲੀਅਰ ਜ਼ਿਲ੍ਹੇ ਦੇ ਪੁਲਸ ਅਧਿਕਾਰੀ ਅਮਿਤ ਸਾਂਘੀ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਰੀਬ 9 ਵਜੇ ਗਵਾਲੀਅਰ-ਝਾਂਸੀ ਹਾਈਵੇਅ ਦੇ ਜੌਰਾਸੀ ਘਾਟੀ ਮੋੜ ’ਤੇ ਯਾਤਰੀਆਂ ਨਾਲ ਭਰੀ ਬੱਸ ਪਲਟ ਗਈ। ਬੱਸ ਦਿੱਲੀ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਟੀਕਮਗੜ੍ਹ-ਛਤਰਪੁਰ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ’ਚ 2 ਯਾਤਰੀਆਂ ਦੀ ਮੌਤ ਹੋਈ ਹੈ ਅਤੇ ਕਰੀਬ 8 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਸਾਰਿਆਂ ਜ਼ਖਮੀਆਂ ਨੂੰ ਮੈਡੀਕਲ ਕਾਲਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਸਾਂਘੀ ਨੇ ਦੱਸਿਆ ਕਿ ਹੋਰ ਯਾਤਰੀਆਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੱਸ ’ਚ ਸਮਰੱਥਾ ਤੋਂ ਵਧੇਰੇ ਯਾਤਰੀ ਸਵਾਰ ਸਨ, ਇਸ ਦੀ ਜਾਂਚ ਕੀਤੀ ਜਾਵੇਗੀ। ਫ਼ਿਲਹਾਲ ਜ਼ਖਮੀਆਂ ਦੇ ਇਲਾਜ ਅਤੇ ਸਾਰੇ ਮਜ਼ਦੂਰਾਂ ਨੂੰ ਘਰ ਭੇਜਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ।ਦੇ, ਇਸ ਲਈ ਰਿਪੋਰਟ ਮੁਤਾਬਕ ਇਸ ਤੋਂ ਕਿਸੇ ਤਰ੍ਹਾਂ ਦੇ ਇਨਫੈਕਸ਼ਨ ਦਾ ਖ਼ਤਰਾ ਨਹੀਂ ਹੁੰਦਾ ਹੈ।


Tanu

Content Editor

Related News