ਸਵਾਰੀਆਂ ਨਾਲ ਭਰੀ ਬੱਸ ਦੇ ਡਰਾਈਵਰ ਨੂੰ ਆ ਗਈ ਨੀਂਦ, ਫ਼ਿਰ ਅੱਗੇ ਜਾਂਦੇ ਟਰਾਲੇ...
Friday, Jul 04, 2025 - 11:47 AM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਆਗਰਾ ਦੇ ਫਤਿਹਾਬਾਦ ਖੇਤਰ ਵਿੱਚ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਸ਼ੁੱਕਰਵਾਰ ਸਵੇਰੇ ਇੱਕ ਬੱਸ ਅਤੇ ਟਰਾਲੇ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਬੱਸ ਡਰਾਈਵਰ ਦੀ ਮੌਤ ਹੋ ਗਈ, ਜਦਕਿ 6 ਯਾਤਰੀ ਜ਼ਖਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੀ ਫਤਿਹਾਬਾਦ ਤਹਿਸੀਲ ਦੇ ਨੇੜੇ 32ਵੇਂ ਮੀਲ ਪੱਥਰ 'ਤੇ ਹੋਇਆ। ਬੱਸ ਅੱਗੇ ਜਾ ਰਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਟਰਾਲੇ ਨੂੰ ਲਗਭਗ 30 ਮੀਟਰ ਤੱਕ ਘੜੀਸਦੀ ਲੈ ਗਈ, ਜਿਸ ਕਾਰਨ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਇਹ ਵੀ ਪੜ੍ਹੋ- ਵਿਆਹ ਤੋਂ ਐਨ ਪਹਿਲਾਂ ਲਾੜੇ ਦਾ ਕਤਲ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਇਹ ਪ੍ਰਾਈਵੇਟ ਬੱਸ ਦਿੱਲੀ ਤੋਂ ਲਖਨਊ ਜਾ ਰਹੀ ਸੀ। ਬੱਸ ਵਿੱਚ ਲਗਭਗ 30 ਯਾਤਰੀ ਸਵਾਰ ਸਨ। ਹਾਦਸੇ ਵਿੱਚ ਬੱਸ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਲਗਭਗ ਅੱਧਾ ਦਰਜਨ ਯਾਤਰੀ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਸਥਾਨਕ ਪੁਲਸ ਅਤੇ ਯੂ.ਪੀ.ਡੀ.ਏ. ਟੀਮ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਦੋਵੇਂ ਵਾਹਨਾਂ ਨੂੰ ਹਟਾ ਕੇ ਜਲਦੀ ਹੀ ਰਸਤਾ ਆਵਾਜਾਈ ਲਈ ਸਾਫ਼ ਕਰ ਦਿੱਤਾ ਗਿਆ, ਜਿਸ ਕਾਰਨ ਹਾਈਵੇਅ 'ਤੇ ਵਾਹਨਾਂ ਦੀ ਆਵਾਜਾਈ ਆਮ ਹੋ ਸਕੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e