ਬੱਸ ਅਤੇ ਡੰਪਰ ਵਿਚਾਲੇ ਜ਼ਬਰਦਸਤ ਟੱਕਰ, 13 ਲੋਕ ਜ਼ਿੰਦਾ ਸੜੇ
Thursday, Dec 28, 2023 - 04:57 PM (IST)
ਗੁਨਾ- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਵਿਚ ਡੰਪਰ ਨਾਲ ਟੱਕਰ ਮਗਰੋਂ ਇਕ ਪ੍ਰਾਈਵੇਟ ਬੱਸ 'ਚ ਅੱਗ ਲੱਗ ਗਈ। ਇਸ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਵੀਰਵਾਰ ਨੂੰ ਵਧ ਕੇ 13 ਹੋ ਗਈ। ਘਟਨਾ ਵਾਲੀ ਥਾਂ ਤੋਂ ਇਕ ਹੋਰ ਲਾਸ਼ ਬਰਾਮਦ ਕੀਤੀ ਗਈ ਹੈ। ਸਬ-ਡਵੀਜ਼ਨਲ ਮੈਜਿਸਟਰੇਟ ਦਿਨੇਸ਼ ਸਾਵਲੇ ਨੇ ਦੱਸਿਆ ਕਿ ਲਾਸ਼ ਡੰਪਰ ਦੇ ਡਰਾਈਵਰ ਦੀ ਹੈ, ਜਿਸ ਨੇ ਬੱਸ ਨੂੰ ਟੱਕਰ ਮਾਰ ਦਿੱਤੀ ਸੀ। ਦੱਸ ਦੇਈਏ ਕਿ ਬੁੱਧਵਾਰ ਰਾਤ ਕਰੀਬ 9 ਵਜੇ ਗੁਨਾ-ਆਰੋਨ ਰੋਡ 'ਤੇ ਡੰਪਰ ਨਾਲ ਟਕਰਾਉਣ ਮਗਰੋਂ ਇਕ ਬੱਸ ਪਲਟ ਗਈ ਅਤੇ ਉਸ ਵਿਚ ਅੱਗ ਲੱਗ ਗਈ। ਹਾਦਸੇ ਮਗਰੋਂ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ 13 ਬੱਸ ਯਾਤਰੀਆਂ ਦੀ ਮੌਤ ਹੋ ਗਈ ਹੈ ਅਤੇ 14 ਹੋਰ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ- ਮੋਦੀ ਸਰਕਾਰ ਦਾ ਨਾਰੀਅਲ ਕਿਸਾਨਾਂ ਨੂੰ ਤੋਹਫਾ, MSP ’ਚ ਇੰਨੇ ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ
ਸਨਵਾਲੇ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਅੱਗ ਦੀ ਲਪੇਟ 'ਚ ਆ ਗਈ ਅਤੇ 13 ਲੋਕ ਝੁਲਸ ਗਏ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਆਰੋਨ ਵੱਲ ਜਾ ਰਹੀ ਸੀ ਜਦਕਿ ਡੰਪਰ ਗੁਨਾ ਵੱਲ ਜਾ ਰਿਹਾ ਸੀ। ਪੁਲਸ ਸੁਪਰਡੈਂਟ ਵਿਜੇ ਖੱਤਰੀ ਨੇ ਦੱਸਿਆ ਕਿ ਘਟਨਾ ਦੇ ਸਮੇਂ ਬੱਸ ਵਿਚ 30 ਦੇ ਕਰੀਬ ਸਵਾਰੀਆਂ ਸਨ ਅਤੇ ਉਨ੍ਹਾਂ 'ਚੋਂ 4 ਕਿਸੇ ਤਰ੍ਹਾਂ ਬੱਸ ਵਿਚੋਂ ਉਤਰ ਕੇ ਆਪਣੇ ਘਰਾਂ ਨੂੰ ਚਲੇ ਗਏ।
ਇਹ ਵੀ ਪੜ੍ਹੋ- UGC ਦੀ ਵਿਦਿਆਰਥੀਆਂ ਨੂੰ ਸਲਾਹ; MPhil ਕੋਰਸ 'ਚ ਨਾ ਲਓ ਦਾਖ਼ਲਾ, ਦੱਸੀ ਇਹ ਵਜ੍ਹਾ
ਗੁਨਾ ਕਲੈਕਟਰ ਤਰੁਣ ਰਾਠੀ ਨੇ ਕਿਹਾ ਕਿ ਪ੍ਰਸ਼ਾਸਨ ਘਟਨਾ ਦੀ ਜਾਂਚ ਕਰ ਰਿਹਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਵੀਰਵਾਰ ਸਵੇਰੇ ਗੁਨਾ ਜਾ ਰਹੇ ਹਨ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਹਾਦਸੇ ਦੀ ਜਾਂਚ ਦੇ ਹੁਕਮ ਵੀ ਦਿੱਤੇ ਹਨ।
ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8