ਯਮੁਨਾ ਐਕਸਪ੍ਰੈੱਸ ਵੇਅ ''ਤੇ ਯਾਤਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

06/30/2023 6:03:12 AM

ਨੋਏਡਾ (ਭਾਸ਼ਾ): ਨੋਏਡਾ ਦੇ ਰਬੂਪੁਰਾ ਥਾਣਾ ਖੇਤਰ ਦੇ ਯਮੁਨਾ ਐਕਸਪ੍ਰੈਸ ਵੇਅ 'ਤੇ ਵੀਰਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਦੀ ਇਕ ਕੰਟਰੈਕਟ ਬੱਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। 

ਇਹ ਖ਼ਬਰ ਵੀ ਪੜ੍ਹੋ - ਕੈਬਨਿਟ ਮੰਤਰੀ ਬਾਲਾਜੀ ਦੀ ਬਰਖ਼ਾਸਤਗੀ 'ਤੇ ਖਿੱਚੋਤਾਨ ਜਾਰੀ, ਅਮਿਤ ਸ਼ਾਹ ਨੇ ਰਾਜਪਾਲ ਦੇ ਫ਼ੈਸਲੇ 'ਤੇ ਲਾਈ ਰੋਕ

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਗੌਤਮ ਬੁੱਧ ਨਗਰ ਦੇ ਚੀਫ਼ ਫਾਇਰ ਅਫ਼ਸਰ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਰਾਜ ਟਰਾਂਸਪੋਰਟ ਕਾਰਪੋਰੇਸ਼ਨ ਦੇ ਕੰਟਰੈਕਟ 'ਤੇ ਚੱਲ ਰਹੀ ਇਕ ਬੱਸ ਵੀਰਵਾਰ ਸ਼ਾਮ ਨੂੰ ਯਾਤਰੀਆਂ ਨੂੰ ਲੈ ਕੇ ਆਗਰਾ ਵੱਲ ਜਾ ਰਹੀ ਸੀ। ਇਸ ਨੂੰ ਯਮੁਨਾ ਐਕਸਪ੍ਰੈਸ ਵੇਅ 'ਤੇ ਅਣਪਛਾਤੇ ਕਾਰਨਾਂ ਕਰਕੇ ਅਚਾਨਕ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਬੱਸ 'ਚੋਂ ਧੂੰਆਂ ਨਿਕਲਦਾ ਦੇਖ ਕੇ ਡਰਾਈਵਰ ਨੇ ਬੱਸ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ ਅਤੇ ਸਵਾਰੀਆਂ ਨੂੰ ਸੁਰੱਖਿਅਤ ਹੇਠਾਂ ਉਤਾਰਿਆ।

 ਇਹ ਖ਼ਬਰ ਵੀ ਪੜ੍ਹੋ - ਮਾਸੂਮ ਭੈਣ-ਭਰਾਵਾਂ ਦਾ ਕਾਲ ਬਣੇ ਨੂਡਲਸ! ਤੜਫ਼-ਤੜਫ਼ ਕੇ ਹੋਈ ਮੌਤ

ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਯਮੁਨਾ ਐਕਸਪ੍ਰੈਸ ਵੇਅ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਚੌਬੇ ਨੇ ਦੱਸਿਆ ਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News