ਮੱਧ ਪ੍ਰਦੇਸ਼ ’ਚ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 15 ਲੋਕਾਂ ਦੀ ਮੌਤ
Saturday, Oct 22, 2022 - 10:02 AM (IST)
ਰੀਵਾ- ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦੇ ਸੋਹਾਗੀ ’ਚ ਇਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਕਾਰਨ ਬੱਸ ’ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਹੋ ਗਏ। ਰੀਵਾ ਦੇ ਜ਼ਿਲ੍ਹਾ ਅਧਿਕਾਰੀ ਮਨੋਜ ਪੁਸ਼ਪ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਰੀਵਾ ਦੇ ਨੇੜੇ ਰਾਸ਼ਟਰੀ ਹਾਈਵੇਅ-30 ’ਤੇ ਸੋਹਾਗੀ ਘਾਟ ਨੇੜੇ ਵਾਪਰੀ।
ਇਹ ਵੀ ਪੜ੍ਹੋ- ਪਟਾਕੇ ਬੈਨ ਖ਼ਿਲਾਫ ਸੁਣਵਾਈ ਤੋਂ SC ਦਾ ਇਨਕਾਰ, ਕਿਹਾ- ਪੈਸੇ ਮਠਿਆਈ ’ਤੇ ਖ਼ਰਚ ਕਰੋ
ਜ਼ਖ਼ਮੀਆਂ ਨੂੰ ਰੀਵਾ ਦੇ ਸੰਜੇ ਗਾਂਧੀ ਸਮਰਿਤੀ ਮੈਡੀਕਲ ਹਸਪਤਾਲ ਲਿਆਦਾ ਗਿਆ ਹੈ। ਪੁਲਸ ਸੂਤਰਾਂ ਮੁਤਾਬਕ ਰੀਵਾ ਤੋਂ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵੱਲ ਜਾ ਰਹੀ ਬੱਸ ਕੱਲ ਦੇਰ ਰਾਤ ਸੋਹਾਗੀ ਨੇੜੇ ਇਕ ਟਰੱਕ ਨਾਲ ਟਕਰਾ ਗਈ।
ਦੱਸਿਆ ਜਾ ਰਿਹਾ ਹੈ ਕਿ ਬੱਸ ਜਬਲਪੁਰ ਤੋਂ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜਾ ਰਹੀ ਸੀ, ਜਿਸ ਵਿਚ ਹੈਦਰਾਬਾਦ ਤੋਂ ਮਜ਼ਦੂਰੀ ਕਰਕੇ ਦੀਵਾਲੀ ਦੇ ਤਿਉਹਾਰ ਕਾਰਨ ਆਪਣੇ ਘਰਾਂ ਨੂੰ ਪਰਤ ਰਹੇ ਲੋਕ ਸਵਾਰ ਸਨ। ਮ੍ਰਿਤਕਾਂ 'ਚ ਸਾਰੇ ਪੁਰਸ਼ ਸ਼ਾਮਲ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ- ਆਸਾਮ ਸਰਕਾਰ ਦਾ ਵੱਡਾ ਤੋਹਫ਼ਾ, 36 ਹਜ਼ਾਰ ਹੋਣਹਾਰ ਵਿਦਿਆਰਥੀਆਂ ਦੇਵੇਗੀ ਸਕੂਟਰ
ਰਾਹਗੀਰਾਂ ਦੀ ਸੂਚਨਾ ਮਗਰੋਂ ਸੋਹਾਗੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਬੱਸ ’ਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਮਨੋਜ ਪੁਸ਼ਪ ਨੇ ਦੱਸਿਆ ਕਿ ਗੰਭੀਰ ਜ਼ਖ਼ਮੀਆਂ ਨੂੰ ਐਂਬੂਲੈਂਸ ਜ਼ਰੀਏ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਕੇਦਾਰਨਾਥ ਹੈਲੀਕਾਪਟਰ ਹਾਦਸਾ; ਮੌਤ ਤੋਂ ਪਹਿਲਾਂ ਪਾਇਲਟ ਦੇ ਆਖ਼ਰੀ ਸ਼ਬਦ- ‘ਮੇਰੇ ਧੀ ਦਾ ਖ਼ਿਆਲ ਰੱਖਣਾ’