ਟੂਰਿਸਟਾਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ! ਡਰਾਈਵਰ ਦੀ ਹੋਈ ਮੌਤ, 20 ਹੋਰ ਜ਼ਖ਼ਮੀ
Sunday, Jun 14, 2026 - 05:43 PM (IST)
ਨੈਸ਼ਨਲ ਡੈਸਕ- ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੋਰੋ ਵਿਖੇ ਐਤਵਾਰ ਨੂੰ ਨੈਸ਼ਨਲ ਹਾਈਵੇ-16 'ਤੇ ਟੂਰਿਸਟਾਂ ਨਾਲ ਭਰੀ ਬੱਸ ਡਿਵਾਈਡਰ 'ਚ ਜਾ ਵੱਜੀ, ਜਿਸ ਕਾਰਨ ਡਰਾਈਵਰ ਦੀ ਮੌਤ ਹੋ ਗਈ, ਜਦਕਿ ਘੱਟੋ-ਘੱਟ 20 ਹੋਰ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਰੋਮਾਨੀਆ 'ਚ ਭਾਰਤੀ ਨੌਜਵਾਨ ਨੇ ਕੀਤਾ ਦਲੇਰੀ ਵਾਲਾ ਕੰਮ ! Impress ਹੋ ਕੇ ਸਰਕਾਰ ਨੇ ਦਿੱਤੀ PR
ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਬੱਸ 'ਚ 45 ਟੂਰਿਸਟ ਸਵਾਰ ਸਨ ਤੇ ਇਹ ਕੋਲਕਾਤਾ ਤੋਂ ਆਂਧਰਾ ਪ੍ਰਦੇਸ਼ ਦੇ ਵਿਜੈਨਗਰਮ ਵਾਪਸ ਪਰਤ ਰਹੀ ਸੀ, ਕਿ ਰਸਤੇ 'ਚ ਹੀ ਹਾਦਸੇ ਦਾ ਸ਼ਿਕਾਰ ਹੋ ਗਈ। ਸੂਚਨਾ ਮਿਲਦਿਆਂ ਹੀ ਪੁਲਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਤੇ ਯਾਤਰੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਦਿਕ ਬੱਸ ਡਰਾਈਵਰ ਕੇ. ਵੈਂਕਟੇਸ਼ਵਰ (54) ਦੀ ਹਾਦਸੇ 'ਚ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
