CM ਧਾਮੀ ਦਾ ਐਲਾਨ, ਰਿਸ਼ਭ ਪੰਤ ਨੂੰ ਬਚਾਉਣ ਵਾਲੇ ਡਰਾਈਵਰ-ਕੰਡਕਟਰ ਨੂੰ ਕਰਾਂਗੇ ਸਨਮਾਨਤ

01/01/2023 4:48:47 PM

ਦੇਹਰਾਦੂਨ- ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਸੜਕ ਹਾਦਸੇ 'ਚ ਜਾਨ ਬਚਾਉਣ ਵਾਲੇ ਹਰਿਆਣਾ ਰੋਡਵੇਜ਼ ਦੇ ਬੱਸ ਕੰਡਕਰਟ ਅਤੇ ਡਰਾਈਵਰ ਨੂੰ ਉੱਤਰਾਖੰਡ ਸਰਕਾਰ ਸਨਮਾਨਤ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਨਵੇਂ ਸਾਲ ਮੌਕੇ ਕਿਹਾ ਕਿ ਪੰਤ ਦੀ ਜ਼ਿੰਦਗੀ ਬਚਾਉਣ ਵਾਲੇ ਹਰਿਆਣਾ ਰੋਡਵੇਜ਼ ਦੇ ਡਰਾਈਵਰ ਸੁਸ਼ੀਲ ਕੁਮਾਰ ਅਤੇ ਕੰਡਕਟਰ ਪਰਮਜੀਤ ਨੂੰ 26 ਜਨਵਰੀ ਨੂੰ ਦੇਹਰਾਦੂਨ 'ਚ ਸਨਮਾਨਤ ਕੀਤਾ ਜਾਵੇਗਾ। ਧਾਮੀ ਨੇ ਕਿਹਾ ਕਿ ਸੂਬਾ ਸਰਕਾਰ 26 ਜਨਵਰੀ ਨੂੰ ਉਨ੍ਹਾਂ ਨੂੰ ਸਨਮਾਨਤ ਕਰੇਗੀ। ਉਨ੍ਹਾਂ ਕਿਹਾ ਕਿ ਦੋਹਾਂ ਨੇ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਪੰਤ ਦੀ ਜਾਨ ਬਚਾ ਕੇ ਇਕ ਮਿਸਾਲ ਕਾਇਮ ਕੀਤੀ ਹੈ।

ਇਹ ਵੀ ਪੜ੍ਹੋ-  ਰਿਸ਼ਭ ਪੰਤ ਕਾਰ ਹਾਦਸਾ: ਬੱਸ ਡਰਾਈਵਰ ਨੇ ਦੇਖਿਆ ਲਾਈਵ ਐਕਸੀਡੈਂਟ, ਕਿਹਾ- 'ਮੈਨੂੰ ਲੱਗਾ ਉਸ ਦੀ ਹੋ ਗਈ ਹੈ ਮੌਤ'

ਦੱਸ ਦੇਈਏ ਕਿ ਬੀਤੇ ਸਾਲ 30 ਦਸੰਬਰ ਸ਼ੁੱਕਰਵਾਰ ਦੀ ਸਵੇਰ ਨੂੰ ਪੰਤ ਦਿੱਲੀ ਤੋਂ ਰੁੜਕੀ ਜਾਂਦੇ ਹੋਏ ਆਪਣੀ ਮਰਸਡੀਜ਼ ਤੋਂ ਕੰਟਰੋਲ ਗੁਆ ਬੈਠੇ, ਜਿਸ ਕਾਰਨ ਇਹ ਡਿਵਾਇਡਰ ਨਾਲ ਟਕਰਾ ਗਈ ਸੀ। ਉਨ੍ਹਾਂ ਦਾ ਮੈਕਸ ਦੇਹਰਾਦੂਨ 'ਚ ਇਲਾਜ ਚਲ ਰਿਹਾ ਹੈ। ਹਾਦਸੇ ਦੇ ਸਮੇਂ ਘਟਨਾ ਵਾਲੀ ਥਾਂ ਨੇੜੇ ਮੌਜੂਦ ਬੱਸ ਡਰਾਈਵਰ ਸੁਸ਼ੀਲ ਕੁਮਾਰ ਅਤੇ ਕੰਡਕਟਰ ਪਰਮਜੀਤ ਨੇ ਪੰਤ ਨੂੰ ਕਾਰ ਵਿਚੋਂ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ- ਰਿਸ਼ਭ ਪੰਤ ਨਾਲ ਵਾਪਰੇ ਹਾਦਸੇ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਮਿੰਟਾਂ 'ਚ ਅੱਗ ਦਾ ਗੋਲਾ ਬਣੀ BMW

ਰਿਸ਼ਭ ਪੰਤ ਨੂੰ ਸਿਰ ਅਤੇ ਗੋਡਿਆਂ 'ਚ ਗੰਭੀਰ ਸੱਟਾ ਲੱਗੀਆਂ ਹਨ। ਇਸ ਤੋਂ ਇਲਾਵਾ ਪਿੱਠ ਅਤੇ ਪੈਰ ਦੇ ਕੁਝ ਹਿੱਸਿਆਂ ਵਿਚ ਵੀ ਸੱਟਾਂ ਲੱਗੀਆਂ ਹਨ। ਇਸ ਹਾਦਸੇ ਮਗਰੋਂ ਹਰਿਆਣਾ ਰੋਡਵੇਜ਼ ਬੱਸ ਡਰਾਈਵਰ ਅਤੇ ਕੰਡਕਟਰ ਨੇ ਮਸੀਹਾ ਬਣ ਕੇ ਰਿਸ਼ਭ ਪੰਤ ਦੀ ਜਾਨ ਬਚਾਈ ਸੀ। ਦੋਹਾਂ ਨੇ ਸਭ ਤੋਂ ਪਹਿਲਾਂ ਬੱਸ ਰੋਕ ਕੇ ਰਿਸ਼ਭ ਪੰਤ ਨੂੰ ਕਾਰ ਤੋਂ ਦੂਰ ਕੀਤਾ। ਇਸ ਤੋਂ ਬਾਅਦ ਐਂਬੂਲੈਂਸ ਨੂੰ ਫੋਨ ਕਰ ਕੇ ਉਨ੍ਹਾਂ ਨੂੰ ਹਸਪਤਾਲ ਭੇਜਿਆ। 

ਇਹ ਵੀ ਪੜ੍ਹੋ- ਹਰਿਆਣਾ ਰੋਡਵੇਜ਼ ਨੇ ਕ੍ਰਿਕਟਰ ਰਿਸ਼ਭ ਪੰਤ ਨੂੰ ਬਚਾਉਣ ਵਾਲੇ ਡਰਾਈਵਰ ਤੇ ਕੰਡਕਟਰ ਨੂੰ ਕੀਤਾ ਸਨਮਾਨਿਤ

 


 

Tanu

This news is Content Editor Tanu