200 ਫੁੱਟ ਡੂੰਘੀ ਖੱਡ ''ਚ ਡਿੱਗੀ ਬੱਸ; 2 ਦੀ ਮੌਤ, 25 ਲੋਕ ਜ਼ਖ਼ਮੀ

Saturday, Jul 13, 2024 - 02:21 PM (IST)

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਬੱਸ ਸੜਕ ਤੋਂ ਫਿਸਲ ਕੇ 200 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 25 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ ਕਰੀਬ 10.25 ਵਜੇ ਭਟਯਾਸ ਨੇੜੇ ਵਾਪਰਿਆ।

ਬੱਸ ਭਲੇਸਾ ਤੋਂ ਥਾਥਰੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਬਚਾਅ ਕਰਮੀਆਂ ਨੂੰ ਹਾਦਸੇ ਵਾਲੀ ਜਗ੍ਹਾ 'ਤੇ ਇਕ ਔਰਤ ਮ੍ਰਿਤਕ ਮਿਲੀ, ਜਦੋਂ ਕਿ ਇਕ ਹੋਰ ਯਾਤਰੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ 9 ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਦਾ ਡੋਡਾ ਦੇ ਸਰਕਾਰੀ ਮੈਡੀਕਲ ਕਾਲਜ 'ਚ ਇਲਾਜ ਕੀਤਾ ਜਾ ਰਿਹਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News