ਵੱਡਾ ਹਾਦਸਾ; ਖੱਡ ''ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
Tuesday, May 06, 2025 - 11:42 AM (IST)

ਜੰਮੂ- ਮੰਗਲਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਸਵਾਰੀਆਂ ਨਾਲ ਭਰੀ ਇਕ ਪ੍ਰਾਈਵੇਟ ਯਾਤਰੀ ਬੱਸ ਬੇਕਾਬੂ ਹੋ ਕੇ ਸੜਕ ਤੋਂ ਫਿਸਲ ਕੇ ਖੱਡ ਵਿਚ ਜਾ ਡਿੱਗੀ। ਇਹ ਹਾਦਸਾ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਵਾਪਰਿਆ। ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ।
ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬੱਸ ਘਾਨੀ ਪਿੰਡ ਤੋਂ ਮੇਂਢਰ ਵੱਲ ਜਾ ਰਹੀ ਸੀ, ਤਾਂ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਮੁਤਾਬਕ ਹਾਦਸਾ ਮਨਕੋਟ ਇਲਾਕੇ ਦੇ ਸੰਗਰਾ ਨੇੜੇ ਵਾਪਰਿਆ। ਹਾਦਸੇ ਮਗਰੋਂ ਤੁਰੰਤ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਸਾਰੇ ਜ਼ਖ਼ਮੀਆਂ ਨੂੰ ਪੁੰਛ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਰਾਮਬਨ ਜ਼ਿਲ੍ਹੇ ਵਿਚ ਵੀ ਇਕ ਵਾਹਨ ਸੜਕ ਤੋਂ ਫਿਸਲ ਗਿਆ ਸੀ। ਇਸ ਵਿਚ ਫ਼ੌਜ ਦੇ 3 ਜਵਾਨਾਂ ਦੀ ਮੌਤ ਹੋ ਗਈ ਸੀ। ਦਰਅਸਲ ਵਾਹਨ ਸੜਕ ਤੋਂ ਫਿਸਲ ਕੇ 700 ਫੁੱਟ ਡੂੰਘੀ ਖੱਡ ਵਿਚ ਜਾ ਡਿੱਗਿਆ ਸੀ।