ਮੁੰਬਈ ਐਕਸਪ੍ਰੈਸ ਹਾਈਵੇਅ ''ਤੇ ਬੱਸ ਖਾਈ ''ਚ ਡਿੱਗਣ ਕਾਰਨ 4 ਦੀ ਮੌਤ, ਕਈ ਜ਼ਖਮੀ
Tuesday, Jul 16, 2024 - 05:26 AM (IST)

ਮੁੰਬਈ - ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਮੁੰਬਈ ਐਕਸਪ੍ਰੈਸ ਹਾਈਵੇਅ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਰੇਲਵੇ ਨੇ ਬਦਲੇ ਨਿਯਮ, ਵੇਟਿੰਗ ਟਿਕਟ 'ਤੇ ਸਫ਼ਰ ਕਰਨਾ ਪਵੇਗਾ ਮਹਿੰਗਾ, ਪੜ੍ਹੋ ਪੂਰੀ ਖ਼ਬਰ
ਨਵੀਂ ਮੁੰਬਈ ਦੇ ਡੀਸੀਪੀ ਪੰਕਜ ਦਹਾਣੇ ਨੇ ਜਾਣਕਾਰੀ ਦਿੰਦਿਆ ਦੱਸਿਆ, "ਮੁੰਬਈ ਐਕਸਪ੍ਰੈਸ ਹਾਈਵੇਅ ਨੇੜੇ ਬੱਸ ਦੇ ਟਰੈਕਟਰ ਨਾਲ ਟਕਰਾਉਣ ਅਤੇ ਖਾਈ ਵਿੱਚ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਨੇੜਲੇ ਐਮਜੀਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।" ਅਧਿਕਾਰੀਆਂ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਲੈ ਕੇ ਬੱਸ ਡੋਂਬੀਵਲੀ ਦੇ ਕੇਸਰ ਪਿੰਡ ਤੋਂ ਮਹਾਰਾਸ਼ਟਰ ਦੇ ਪੰਧਰਪੁਰ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ।
ਇਸ ਘਟਨਾ ਕਾਰਨ ਮੁੰਬਈ ਐਕਸਪ੍ਰੈਸ ਹਾਈਵੇਅ ਦੀ ਮੁੰਬਈ-ਲੋਨਾਵਾਲਾ ਲੇਨ 'ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ। ਕਰੇਨ ਦੀ ਮਦਦ ਨਾਲ ਬੱਸ ਨੂੰ ਬਾਹਰ ਕੱਢਿਆ ਜਾ ਸਕਿਆ ਅਤੇ ਤਿੰਨ ਘੰਟੇ ਬਾਅਦ ਲੇਨ 'ਤੇ ਆਵਾਜਾਈ ਬਹਾਲ ਕੀਤੀ ਗਈ।
ਇਹ ਵੀ ਪੜ੍ਹੋ- ਇਸ ਸੂਬੇ 'ਚ ਮਹਿੰਗੀ ਹੋਈ ਬਿਜਲੀ, 1 ਜੁਲਾਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e