ਡੂੰਘੀ ਖੱਡ ''ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30 ਹੋਰ ਜ਼ਖਮੀ

Wednesday, Aug 12, 2026 - 02:37 PM (IST)

ਡੂੰਘੀ ਖੱਡ ''ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30 ਹੋਰ ਜ਼ਖਮੀ

ਲਖੀਮਪੁਰ ਖੇੜੀ (ਯੂਪੀ) : ਬਿਹਾਰ ਦੇ ਬੇਤੀਆ ਤੋਂ ਸ਼ਰਧਾਲੂਆਂ ਨੂੰ ਲੈ ਕੇ ਅਯੁੱਧਿਆ ਜਾ ਰਹੀ ਇੱਕ ਡਬਲ-ਡੈਕਰ ਬੱਸ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਕੰਟਰੋਲ ਗੁਆ ਬੈਠੀ ਅਤੇ ਸੜਕ ਕਿਨਾਰੇ ਡੂੰਘੀ ਖੱਡ ਵਿੱਚ ਪਲਟ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਵਧੀਕ ਪੁਲਸ ਸੁਪਰਡੈਂਟ ਰਾਏ ਦੇ ਮੁਤਾਬਕ ਇਹ ਹਾਦਸਾ ਉਚੋਲੀਆ ਥਾਣਾ ਖੇਤਰ ਵਿੱਚ ਇੱਕ ਗੁਰਦੁਆਰੇ ਨੇੜੇ ਵਾਪਰਿਆ ਹੈ।

ਪੜ੍ਹੋ ਇਹ ਵੀ - 'ਹਵਾ 'ਚ ਉੱਡੀ ਕਾਰ ਤੇ ਫਿਰ...', ਅਤੀਕ ਅਹਿਮਦ ਦੇ ਪੁੱਤਰ ਆਬਾਨ ਨਾਲ ਵਾਪਰੇ ਹਾਦਸੇ ਦੀ ਵੀਡੀਓ ਵਾਇਰਲ

ਵਧੀਕ ਪੁਲਸ ਸੁਪਰਡੈਂਟ (ਪੱਛਮੀ) ਅਮਿਤ ਰਾਏ ਨੇ ਬੁੱਧਵਾਰ ਨੂੰ ਦੱਸਿਆ ਕਿ ਮੰਗਲਵਾਰ ਰਾਤ ਨੂੰ ਲਗਭਗ 2 ਵਜੇ ਰਾਸ਼ਟਰੀ ਰਾਜਮਾਰਗ 30 'ਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਡਬਲ-ਡੈਕਰ ਬੱਸ ਕੰਟਰੋਲ ਗੁਆ ਬੈਠੀ ਅਤੇ ਸੜਕ ਕਿਨਾਰੇ ਖੱਡ ਵਿੱਚ ਪਲਟ ਗਈ। ਇਸ ਹਾਦਸੇ ਦੌਰਾਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ ਕਰੀਬ 30 ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਹਰੀ ਸ਼ੰਕਰ ਲਾਲ ਯਾਦਵ (50) ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਉਹ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਹਾਦਸਾ ਵਾਪਰ ਗਿਆ।

ਪੜ੍ਹੋ ਇਹ ਵੀ - Zimbabwe 'ਚ ਵੱਡਾ ਹਾਦਸਾ: ਝੀਲ 'ਚ ਪਲਟੀ 90 ਲੋਕਾਂ ਨਾਲ ਭਰੀ ਕਿਸ਼ਤੀ, 15 ਲੋਕਾਂ ਦੀ ਮੌਤ, ਕਈ ਲਾਪਤਾ (ਵੀਡੀਓ)

ਇਸ ਮਾਮਲੇ ਦੀ ਜਾਂਚ ਦੌਰਾਨ ਰਾਏ ਨੇ ਕਿਹਾ ਕਿ ਪੁਲਸ ਅਤੇ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਪਾਸਗਵਾਂ ਦੇ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ ਅਤੇ ਬਾਅਦ ਵਿੱਚ ਲਗਭਗ ਛੇ ਗੰਭੀਰ ਜ਼ਖਮੀ ਯਾਤਰੀਆਂ ਨੂੰ ਸ਼ਾਹਜਹਾਂਪੁਰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਦੋਂ ਕਿ ਬਾਕੀਆਂ ਦਾ ਇਲਾਜ ਕਮਿਊਨਿਟੀ ਹੈਲਥ ਸੈਂਟਰ ਵਿੱਚ ਹੀ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ - IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ 224 ਲੋਕਾਂ ਦੀ ਜਾਨ, ਚੇਨਈ ਏਅਰਪੋਰਟ 'ਤੇ ਐਮਰਜੈਂਸੀ ਘੋਸ਼ਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News