ਉੱਤਰਾਖੰਡ: ਦੇਹਰਾਦੂਨ ਦੇ ਵਿਕਾਸਨਗਰ ’ਚ ਬੱਸ ਖੱਡ ’ਚ ਡਿੱਗੀ, 13 ਲੋਕਾਂ ਦੀ ਮੌਤ

Sunday, Oct 31, 2021 - 11:08 AM (IST)

ਉੱਤਰਾਖੰਡ: ਦੇਹਰਾਦੂਨ ਦੇ ਵਿਕਾਸਨਗਰ ’ਚ ਬੱਸ ਖੱਡ ’ਚ ਡਿੱਗੀ, 13 ਲੋਕਾਂ ਦੀ ਮੌਤ

ਦੇਹਰਾਦੂਨ— ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ ਐਤਵਾਰ ਯਾਨੀ ਕਿ ਅੱਜ ਇਕ ਵੱਡਾ ਹਾਦਸਾ ਵਾਪਰ ਗਿਆ। ਦੇਹਰਾਦੂਨ ਦੇ ਵਿਕਾਸਨਗਰ ’ਚ ਚਕਰਾਤਾ ਕੋਲ ਬੱਸ ਖੱਡ ’ਚ ਡਿੱਗਣ ਨਾਲ 13 ਲੋਕਾਂ ਦੀ ਮੌਤ ਅਤੇ 2 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਮਿ੍ਰਤਕਾਂ ਵਿਚ ਹਿਮਾਚਲ ਪ੍ਰਦੇਸ਼ ਦਾ ਵਾਸੀ ਹੈ ਅਤੇ ਇਸ ਹਾਦਸੇ ਵਿਚ ਇਕ ਜੋੜੇ ਅਤੇ ਉਨ੍ਹਾਂ ਦੀ ਪੁੱਤਰੀ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।  ਚਕਰਾਤਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹਾਦਸੇ ਮਗਰੋਂ ਪੁਲਸ ਅਤੇ ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਰਾਹਤ ਅਤੇ ਬਚਾਅ ਕੰਮ ਸ਼ੁਰੂ ਹੋ ਗਿਆ ਹੈ।

ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਹਾਦਸੇ ਦੇ ਪਿੱਛੇ ਦੀ ਵਜ੍ਹਾ ਓਵਰਲੋਡਿੰਗ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਛੋਟੀ ਸੀ, ਜਿਸ ’ਚ 15 ਲੋਕ ਸਵਾਰ ਸਨ, ਜਿਨ੍ਹਾਂ ’ਚੋਂ 13 ਦੀ ਮੌਤ ਹੋ ਗਈ, ਜਦਕਿ ਦੋ ਜ਼ਖਮੀਆਂ ਨੂੰ ਕੱਢ ਕੇ ਇਲਾਜ ਲਈ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।  ਬੱਸ ਦੇ ਖੱਡ ’ਚ ਡਿੱਗਦੇ ਹੀ ਚੀਕ-ਪੁਰਾਕ ਮਚ ਗਈ। ਪਿੰਡ ਵਾਸੀਆਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਕੱਢਣ ਦੀ ਕੋਸ਼ਿਸ਼ ’ਚ ਜੁੱਟ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਰਾਹਤ ਟੀਮ ਮੌਕੇ ’ਤੇ ਰਵਾਨਾ ਹੋ ਗਈ। 


author

Tanu

Content Editor

Related News