ਰਿਸ਼ੀਕੇਸ਼-ਬਦਰੀਨਾਥ ਹਾਈਵੇਅ ''ਤੇ ਭਿਆਨਕ ਹਾਦਸਾ : ਖੱਡ ''ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 6 ਦੀ ਮੌਤ
Tuesday, Nov 17, 2026 - 08:58 AM (IST)
ਟਹਿਰੀ/ਦੇਹਰਾਦੂਨ : ਉਤਰਾਖੰਡ ਦੇ ਟਿਹਰੀ ਜ਼ਿਲ੍ਹੇ ਵਿਚ ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਮੰਗਲਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਜਿਥੇ ਹਰਿਦੁਆਰ ਤੋਂ ਬਦਰੀਨਾਥ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਗੁਲਰ ਸ਼ਹਿਰ ਦੇ ਨੇੜੇ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: 2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ, ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ
ਪੁਲਸ ਸੂਤਰਾਂ ਮੁਤਾਬਕ ਉੱਤਰਾਖੰਡ ਤੋਂ ਆਈ ਇਕ ਬੱਸ ਮੁਨੀ ਕੀ ਰੇਤੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਆਉਂਦੇ ਗੁਲਾਰ ਨੇੜੇ ਖੱਡ ਵਿਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਗੁਲਾਰ, ਸ਼ਿਵਪੁਰੀ, ਬਿਆਸੀ ਅਤੇ ਹੋਰ ਪੁਲਸ ਸਟੇਸ਼ਨਾਂ ਦੀ ਪੁਲਸ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਗਈ। ਇਸ ਮੌਕੇ ਰਾਹਤ ਅਤੇ ਬਚਾਅ ਕਾਰਜਾਂ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ, ਫਾਇਰ ਸਰਵਿਸ ਅਤੇ ਐਂਬੂਲੈਂਸਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਬਾਕੀ ਜ਼ਖਮੀ ਹੋਏ ਸਾਰੇ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ: ਮੈਕਲੋਡਗੰਜ 'ਚ ਪੰਜਾਬੀ ਨੂੰ ਸ਼ਰਾਬ ਪੀ ਕੇ ਹੰਗਾਮਾ ਕਰਨਾ ਪਿਆ ਭਾਰੀ, ਲੱਗਾ 5000 ਦਾ ਜੁਰਮਾਨਾ
ਸ਼ੁਰੂਆਤੀ ਜਾਣਕਾਰੀ ਅਨੁਸਾਰ, ਬੱਸ ਵਿੱਚ ਲਗਭਗ 30-35 ਲੋਕ ਸਵਾਰ ਸਨ। ਹੁਣ ਤੱਕ, ਲਗਭਗ 20 ਜ਼ਖਮੀ ਯਾਤਰੀਆਂ ਨੂੰ ਬਚਾਇਆ ਗਿਆ ਹੈ ਅਤੇ ਐਂਬੂਲੈਂਸ ਰਾਹੀਂ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ। ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹਨ। ਹਾਦਸਾ ਕਿਵੇਂ ਵਾਪਰਿਆ ਅਤੇ ਬੱਸ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਕਿਵੇਂ ਗੁਆ ਦਿੱਤਾ, ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: 1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
