ਖੱਡ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, ਮਚਿਆ ਚੀਕ-ਚਿਹਾੜਾ
Tuesday, Nov 12, 2024 - 05:09 PM (IST)
ਏਟਾ : ਏਟਾ ਜ਼ਿਲ੍ਹੇ ਦੇ ਪਿਲੁਆ ਥਾਣਾ ਖੇਤਰ ਕੋਲ ਰਾਸ਼ਟਰੀ ਰਾਜਮਾਰਗ 'ਤੇ ਵਿਆਹ 'ਤੇ ਜਾ ਰਹੀ ਬਰਾਤੀਆਂ ਨਾਲ ਭਰੀ ਇਕ ਬੱਸ ਦੇ ਖਾਈ 'ਚ ਡਿੱਗ ਜਾਣ ਦੀ ਸੂਚਨਾ ਮਿਲੀ ਹੈ। ਬੱਸ 'ਚ ਸਵਾਰ ਬਹੁਤ ਸਾਰੇ ਬਰਾਤੀ ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਮੁਤਾਬਕ ਇਹ ਘਟਨਾ ਸੋਮਵਾਰ ਦੇਰ ਰਾਤ ਕਰੀਬ 10 ਵਜੇ ਦੀ ਹੈ। ਖਾਈ ਵਿਚ ਬੱਸ ਡਿੱਗਣ ਨਾਲ ਬਰਾਤੀਆਂ ਵਿਚ ਚੀਕ-ਚਿਹਾੜਾ ਮੱਚ ਗਿਆ, ਜਿਹਨਾਂ ਦਾ ਰੌਲਾ ਸੁਣ ਕੇ ਆਲੇ-ਦੁਆਲੇ ਦੇ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ - ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੋਵੇਗਾ ਫ਼ਾਇਦਾ
ਉਕਤ ਲੋਕਾਂ ਨੇ ਇਕੱਠੇ ਹੋ ਕੇ ਬੱਸ 'ਚ ਫਸੀਆਂ ਸਵਾਰੀਆਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਿਲੁਆ ਥਾਣੇ ਦੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਏਟਾ ਦੇ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ। ਇਹ ਬੱਸ ਬਰਾਤੀਆਂ ਨੂੰ ਦਿੱਲੀ ਦੇ ਸੁਲਤਾਨਪੁਰੀ ਤੋਂ ਬੇਵਾਰ ਦੇ ਨਵਗੰਜ ਲੈ ਕੇ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਏਟਾ ਦੇ ਚੀਫ ਮੈਡੀਕਲ ਅਫ਼ਸਰ ਉਮੇਸ਼ ਤ੍ਰਿਪਾਠੀ ਵੀ ਮੈਡੀਕਲ ਕਾਲਜ ਪਹੁੰਚੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਗਰੀਆ ਮੋੜ ਨੇੜੇ ਇੱਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ਵਿੱਚ 12 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ। ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ ਅਤੇ ਇਕ ਵਿਅਕਤੀ ਦੀ ਲੱਤ ਟੁੱਟ ਗਈ ਹੈ ਪਰ ਉਹ ਖ਼ਤਰੇ ਤੋਂ ਬਾਹਰ ਹੈ।
ਇਹ ਵੀ ਪੜ੍ਹੋ - ਖ਼ਾਸ ਖ਼ਬਰ: ਭੈਣਾਂ ਦੇ ਖਾਤਿਆਂ 'ਚ ਆਉਣਗੇ 1250 ਰੁਪਏ, ਸਰਕਾਰ ਨੇ ਜਾਰੀ ਕੀਤੀ ਰਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8