ਸਵਾਰੀਆਂ ਨਾਲ ਭਰੀ ਸਲੀਪਰ ਬੱਸ ਨੂੰ ਲੱਗ ਗਈ ਅੱਗ ! ਮੁੰਬਈ ''ਚ ਮਚਿਆ ਚੀਕ-ਚਿਹਾੜਾ

Tuesday, Jan 20, 2026 - 02:17 PM (IST)

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਨੂੰ ਲੱਗ ਗਈ ਅੱਗ ! ਮੁੰਬਈ ''ਚ ਮਚਿਆ ਚੀਕ-ਚਿਹਾੜਾ

ਨੈਸ਼ਨਲ ਡੈਸਕ- ਮੁੰਬਈ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਲਾਡ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਨਿੱਜੀ ਬੱਸ ਨੂੰ ਅੱਗ ਲੱਗਣ ਕਾਰਨ ਭਾਰੀ ਹਫੜਾ-ਦਫੜੀ ਮਚ ਗਈ। ਇਸ ਹਾਦਸੇ ਕਾਰਨ ਵੈਸਟਰਨ ਐਕਸਪ੍ਰੈੱਸ ਹਾਈਵੇਅ 'ਤੇ ਆਵਾਜਾਈ ਕਾਫ਼ੀ ਸਮੇਂ ਲਈ ਪ੍ਰਭਾਵਿਤ ਰਹੀ।

ਅਧਿਕਾਰੀਆਂ ਅਨੁਸਾਰ ਫਾਇਰ ਬ੍ਰਿਗੇਡ ਨੂੰ ਸਵੇਰੇ ਲਗਭਗ 10 ਵਜੇ ਮਲਾਡ (ਪੂਰਬ) ਵਿੱਚ ਇੱਕ ਪੁਲ ਦੇ ਨੇੜੇ ਬੱਸ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਦੱਸਿਆ ਜਾ ਰਿਹਾ ਹੈ ਕਿ ਇਹ ਸਲੀਪਰ ਕੋਚ ਬੱਸ ਬੋਰੀਵਲੀ ਵੱਲ ਜਾ ਰਹੀ ਸੀ। ਜਦੋਂ ਬੱਸ ਨੂੰ ਅੱਗ ਲੱਗੀ, ਉਸ ਸਮੇਂ ਇਸ ਵਿੱਚ ਯਾਤਰੀ ਸਵਾਰ ਸਨ। ਰਾਹਤ ਦੀ ਗੱਲ ਇਹ ਰਹੀ ਕਿ ਅੱਗ ਬੱਸ ਦੇ ਅਗਲੇ ਹਿੱਸੇ ਵਿੱਚ ਲੱਗੀ ਸੀ ਅਤੇ ਸਾਰੇ ਯਾਤਰੀਆਂ ਨੂੰ ਸਮਾਂ ਰਹਿੰਦੇ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਘਟਨਾ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਲਗਭਗ 30 ਮਿੰਟਾਂ ਵਿੱਚ ਅੱਗ 'ਤੇ ਕਾਬੂ ਪਾ ਲਿਆ। ਹਾਲਾਂਕਿ, ਅੱਗ ਇੰਨੀ ਭਿਆਨਕ ਸੀ ਕਿ ਜਦੋਂ ਤੱਕ ਇਸ ਨੂੰ ਬੁਝਾਇਆ ਗਿਆ, ਉਦੋਂ ਤੱਕ ਪੂਰੀ ਬੱਸ ਸੜ ਕੇ ਸੁਆਹ ਹੋ ਚੁੱਕੀ ਸੀ। ਹਾਈਵੇਅ 'ਤੇ ਲੱਗੀ ਇਸ ਅੱਗ ਅਤੇ ਬਚਾਅ ਕਾਰਜਾਂ ਕਾਰਨ ਵੈਸਟਰਨ ਐਕਸਪ੍ਰੈਸ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਕੁਝ ਸਮੇਂ ਲਈ ਰੁਕ ਗਈ।

ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਬੱਸ ਵਿੱਚ ਸਵਾਰ ਯਾਤਰੀਆਂ ਦੀ ਸਹੀ ਗਿਣਤੀ ਬਾਰੇ ਅਜੇ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ।


author

Harpreet SIngh

Content Editor

Related News