ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ, 6 ਜ਼ਖ਼ਮੀ

Tuesday, Jul 01, 2025 - 02:00 PM (IST)

ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ, 6 ਜ਼ਖ਼ਮੀ

ਰਾਏਪੁਰ : ਛੱਤੀਸਗੜ੍ਹ ਦੇ ਰਾਏਪੁਰ ਜ਼ਿਲ੍ਹੇ ਵਿਚ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ, ਜਿਸ ਵਿਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਜਾਣਕਾਰੀ ਪੁਲਸ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਘਟਨਾ ਦੇ ਸਬੰਧ ਵਿਚ ਰਾਏਪੁਰ ਜ਼ਿਲ੍ਹੇ ਦੇ ਸੀਨੀਅਰ ਪੁਲਸ ਸੁਪਰਡੈਂਟ ਲਾਲ ਉਮੇਦ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਭਨਪੁਰ ਥਾਣਾ ਖੇਤਰ ਦੇ ਕੇਂਦਰੀ ਪਿੰਡ ਨੇੜੇ ਇਕ ਯਾਤਰੀ ਬੱਸ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ।

ਇਹ ਵੀ ਪੜ੍ਹੋ - Rain Alert 6 Days: ਅਗਲੇ 6 ਦਿਨ ਪਵੇਗਾ ਹੋਰ ਵੀ ਭਾਰੀ ਮੀਂਹ, ਬਿਜਲੀ ਡਿੱਗਣ ਦਾ ਖ਼ਤਰਾ, ਅਲਰਟ ਜਾਰੀ

ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਇਕ ਔਰਤ ਸਣੇ 3 ਲੋਕਾਂ ਅਜ਼ਹਰ ਅਲੀ (30), ਬਲਰਾਮ ਪਟੇਲ (46) ਅਤੇ ਬਰਖਾ ਠਾਕੁਰ (31) ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਇਕ ਨਿਜੀ ਯਾਤਰੀ ਬੱਸ ਬਸਤਰ ਜ਼ਿਲ੍ਹੇ ਦੇ ਮੁੱਖ ਦਫ਼ਤਰ ਜਗਦਲਪੁਰ ਤੋਂ ਰਾਏਪੁਰ ਲਈ ਰਵਾਨਾ ਹੋਈ ਸੀ। ਅੱਜ ਤੜਕੇ ਜਦੋਂ ਬੱਸ ਕੇਂਦਰੀ ਪਿੰਡ ਦੇ ਨੇੜੇ ਪਹੁੰਚੀ ਤਾਂ ਰਾਏਪੁਰ ਵੱਲ ਨੂੰ ਜਾ ਰਹੇ ਇਕ ਟਰੱਕ ਦੇ ਪਿੱਛੇ ਟਕਰਾ ਗਈ। ਇਸ ਘਟਨਾ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਉਹਨਾਂ ਕਿਹਾ ਕਿ ਪੁਲਸ ਨੂੰ ਜਦੋਂ ਇਸ ਘਟਨਾ ਦੀ ਜਾਣਕਾਰੀ ਮਿਲੀ, ਤਾਂ ਪੁਲਸ ਦੀ ਇਕ ਟੀਮ ਨੂੰ ਉਥੇ ਭੇਜਿਆ ਗਿਆ।

ਇਹ ਵੀ ਪੜ੍ਹੋ -  No Fuel: ਅੱਜ ਤੋਂ ਇਨ੍ਹਾਂ ਵਾਹਨਾਂ 'ਚ ਨਹੀਂ ਪਾਇਆ ਜਾਵੇਗਾ ਪੈਟਰੋਲ, ਲੱਗੇਗਾ 10000 ਰੁਪਏ ਦਾ ਜੁਰਮਾਨਾ

ਪੁਲਸ ਨੇ ਇਸ ਦੌਰਾਨ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਜਿਹੜੇ ਲੋਕ ਜ਼ਖਮੀ ਹੋਏ ਸਨ, ਉਹਨਾਂ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਸਿੰਘ ਨੇ ਕਿਹਾ ਕਿ ਘਟਨਾ ਤੋਂ ਬਾਅਦ ਰਾਏਪੁਰ-ਜਗਦਲਪੁਰ ਸੜਕ 'ਤੇ ਜਾਮ ਲੱਗ ਗਿਆ। ਬਾਅਦ ਵਿੱਚ ਹਾਦਸਾਗ੍ਰਸਤ ਵਾਹਨਾਂ ਨੂੰ ਉੱਥੋਂ ਹਟਾ ਦਿੱਤਾ ਗਿਆ ਅਤੇ ਆਵਾਜਾਈ ਮੁੜ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ - Amarnath Yatra 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਮਿਲਣਗੀਆਂ ਇਹ ਸਹੂਲਤਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News