ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, 5 ਯਾਤਰੀਆਂ ਦੀ ਮੌਤ

Friday, Aug 23, 2024 - 06:43 PM (IST)

ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, 5 ਯਾਤਰੀਆਂ ਦੀ ਮੌਤ

ਪੰਧੁਰਨਾ - ਭੋਪਾਲ ਤੋਂ ਹੈਦਰਾਬਾਦ ਜਾ ਰਹੀ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਤੇਜ਼ ਰਫ਼ਤਾਰ ਬੱਸ ਮਹਾਰਾਸ਼ਟਰ ਦੀ ਸਰਹੱਦ ਨਾਲ ਲੱਗਦੇ ਮੱਧ ਪ੍ਰਦੇਸ਼ ਦੇ ਨਵੇਂ ਬਣੇ ਪੰਧੁਰਨਾ ਜ਼ਿਲ੍ਹੇ ਵਿੱਚ ਪਲਟ ਗਈ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 40 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼

ਪੁਲਸ ਦੇ ਉਪ-ਮੰਡਲ ਅਧਿਕਾਰੀ (SDOP) ਬ੍ਰਿਜੇਸ਼ ਭਾਰਗਵ ਨੇ ਫੋਨ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਸ ਵੀਰਵਾਰ ਰਾਤ ਕਰੀਬ 10 ਵਜੇ ਮੋਹਿਤ ਘਾਟ 'ਤੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਸੀ। ਤਿੰਨ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਦੀ ਮੌਤ ਹਾਦਸੇ ਵਾਲੀ ਥਾਂ ਤੋਂ ਲਗਭਗ 60 ਕਿਲੋਮੀਟਰ ਦੂਰ ਨਾਗਪੁਰ ਦੇ ਇੱਕ ਹਸਪਤਾਲ ਵਿੱਚ ਹੋਈ ਹੈ। ਭਾਰਗਵ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਚਾਰ ਐਂਬੂਲੈਂਸਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। 

ਇਹ ਵੀ ਪੜ੍ਹੋ 25 ਕਿਲੋ ਸੋਨੇ ਦੇ ਗਹਿਣੇ ਪਾ ਮੰਦਰ ਪੁੱਜਾ ਪਰਿਵਾਰ, ਤਸਵੀਰਾਂ ਵਾਇਰਲ

ਇਸ ਦੌਰਾਨ ਮੁੱਢਲੀ ਜਾਂਚ ਦਾ ਹਵਾਲਾ ਦਿੰਦੇ ਹੋਏ ਅਧਿਕਾਰੀ ਨੇ ਕਿਹਾ ਕਿ ਸਵਾਰੀਆਂ ਨਾਲ ਭਰੀ ਬੱਸ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ਕਾਰਨ ਡਰਾਈਵਰ ਬੱਸ ਦਾ ਕੰਟਰੋਲ ਗੁਆ ਬੈਠਾ। ਅਤੇ ਇਹ ਹਾਦਸਾ ਵਾਪਰ ਗਿਆ। ਦੱਸ ਦੇਈਏ ਕਿ ਪਿਛਲੇ ਸਾਲ ਛਿੰਦਵਾੜਾ ਤੋਂ ਵੱਖ ਕਰਕੇ ਪੰਧਰਾਣਾ ਜ਼ਿਲ੍ਹਾ ਬਣਾਇਆ ਗਿਆ ਸੀ। ਇਹ ਮੱਧ ਪ੍ਰਦੇਸ਼ ਦਾ 55ਵਾਂ ਜ਼ਿਲ੍ਹਾ ਹੈ।

ਇਹ ਵੀ ਪੜ੍ਹੋ 500-500 ਰੁਪਏ ਦੇ ਨੋਟਾਂ ਦੇ ਬੰਡਲ 'ਤੇ ਸੌਂਦਾ ਸੀ ਇੰਸਪੈਕਟਰ, ਛਾਪਾ ਪੈਣ 'ਤੇ ਕੰਧ ਟੱਪ ਭਜਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News