ਜੰਮੂ ''ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ ; ਕਈ ਜ਼ਖਮੀ
Monday, Mar 16, 2026 - 07:15 PM (IST)
ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਅਖਨੂਰ ਇਲਾਕੇ 'ਚ ਸੋਮਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਖੌੜ ਤੋਂ ਅਖਨੂਰ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਕੋਟ ਗੜ੍ਹੀ ਇਲਾਕੇ ਦੇ ਕੋਲ ਇੱਕ ਸਕਾਰਪੀਓ ਗੱਡੀ ਨਾਲ ਟਕਰਾ ਕੇ ਸੜਕ 'ਤੇ ਪਲਟ ਗਈ। ਇਸ ਖ਼ੌਫ਼ਨਾਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 30 ਯਾਤਰੀ ਜ਼ਖਮੀ ਹੋਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ (ਨੰਬਰ JK02 CL 5466) ਜਦੋਂ ਕੋਟ ਗੜ੍ਹੀ ਖੇਤਰ 'ਚ ਪਹੁੰਚੀ ਤਾਂ ਉਸ ਦੀ ਟੱਕਰ ਇੱਕ ਸਕਾਰਪੀਓ (ਨੰਬਰ JK02 DL 8417) ਨਾਲ ਹੋ ਗਈ। ਸਕਾਰਪੀਓ ਨੂੰ ਖੌੜ ਕੈਂਪ ਦਾ ਰਹਿਣ ਵਾਲਾ ਸੁਸ਼ੀਲ ਕੁਮਾਰ ਪੁੱਤਰ ਸ਼ਮਸ਼ੇਰ ਚੰਦ ਚਲਾ ਰਿਹਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਦੇ ਵਿਚਕਾਰ ਹੀ ਪਲਟ ਗਈ।
ਹਾਦਸਾ ਵਾਪਰਦੇ ਹੀ ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਤੇ ਪੁਲਸ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਤੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਉਪ-ਜ਼ਿਲ੍ਹਾ ਹਸਪਤਾਲ (ਐੱਸ.ਡੀ.ਐੱਚ.) ਅਖਨੂਰ ਪਹੁੰਚਾਇਆ। ਹਸਪਤਾਲ 'ਚ ਇਲਾਜ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜ਼ਖਮੀਆਂ 'ਚੋਂ ਕਈਆਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਜੀ.ਐੱਮ.ਸੀ. ਜੰਮੂ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
