ਵੈਸ਼ਨੋ ਦੇਵੀ ਜਾ ਰਹੀ ਬੱਸ ਦੀ ਟਰੱਕ ਨਾਲ ਟੱਕਰ, 13 ਸ਼ਰਧਾਲੂ ਜ਼ਖਮੀ
Tuesday, Jan 28, 2025 - 03:24 PM (IST)
ਜੰਮੂ- ਮਾਤਾ ਵੈਸ਼ਨੋ ਦੇਵੀ ਮੰਦਰ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਨਗਰੋਟਾ 'ਚ ਇਕ ਖੜ੍ਹੇ ਡੰਪਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ 13 ਸ਼ਰਧਾਲੂ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀਆਂ 'ਚ ਤਿੰਨ ਬੱਚੇ ਅਤੇ ਦੋ ਔਰਤਾਂ ਵੀ ਸ਼ਾਮਲ ਹਨ। ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪੁਲਸ ਨੇ ਦੱਸਿਆ ਕਿ ਜੰਮੂ-ਸ਼੍ਰੀਨਗਰ ਕੌਮੀ ਹਾਈਵੇਅ 'ਤੇ ਬੱਸ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।