ਵੱਡਾ ਹਾਦਸਾ: ਬੱਸ ਨੇ ਦੋ ਕਾਰਾਂ ਨੂੰ ਮਾਰੀ ਟੱਕਰ, 5 ਦੀ ਮੌਤ ਤੇ 14 ਜ਼ਖਮੀ
Saturday, Sep 28, 2024 - 09:48 PM (IST)
ਨੈਸ਼ਨਲ ਡੈਸਕ - ਗੁਜਰਾਤ ਦੇ ਦੇਵਭੂਮੀ ਦਵਾਰਕਾ ਜ਼ਿਲ੍ਹੇ ਦੇ ਦਵਾਰਕਾ ਕਸਬੇ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇਕ ਬੱਸ ਅਤੇ ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 14 ਹੋਰ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਸਾਰੇ ਜ਼ਖਮੀਆਂ ਨੂੰ ਇਲਾਜ਼ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।