ਸਵਾਰੀਆਂ ਨਾਲ ਭਰੀ ਬੱਸ ਸੜਕ 'ਤੇ ਪਲਟੀ, 44 ਤੋਂ ਵੱਧ ਸਵਾਰੀਆਂ...ਪੈ ਗਿਆ ਚੀਕ-ਚਿਹਾੜਾ
Tuesday, Jul 01, 2025 - 12:43 PM (IST)

ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸੋਲਨ 'ਚ ਸੋਮਵਾਰ ਨੂੰ ਨਾਲਾਗੜ੍ਹ-ਸਵਰਘਾਟ ਮਾਰਗ 'ਤੇ ਭਾਰੀ ਮੀਂਹ ਦੌਰਾਨ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਹਿਮਾਚਲ ਮਾਰਗ ਆਵਾਜਾਈ ਨਿਗਮ (HRTC) ਦੀ ਇੱਕ ਬਸ ਗੋਲਾਜਮਾਲਾ ਨੇੜੇ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਪਲਟ ਗਈ, ਜਿਸ 'ਚ 44 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਬਸ ਸਰਕਾਘਾਟ ਡਿਪੋ ਤੋਂ ਆ ਰਹੀ ਸੀ ਤੇ ਸਵਾਰੀਆਂ ਨੂੰ ਲੈ ਕੇ ਨਿਕਲੀ ਹੋਈ ਸੀ। ਪ੍ਰਤੱਖਦਰਸ਼ੀਆਂ ਅਨੁਸਾਰ ਬਸ ਇੱਕ ਮੋੜ 'ਤੇ ਅਚਾਨਕ ਸੰਤੁਲਨ ਗੁਆ ਬੈਠੀ ਤੇ ਪਲਟ ਗਈ। ਹਾਦਸੇ 'ਚ ਬਸ ਦੇ ਪਲਟਣ ਨਾਲ ਜ਼ੋਰ ਦਾ ਝਟਕਾ ਲੱਗਣ ਕਾਰਨ ਯਾਤਰੀਆਂ 'ਚ ਚੀਖਾਂ-ਚਿਹਾੜਾ ਮਚ ਗਿਆ । ਨੇੜਲੇ ਪਿੰਡਾਂ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਬਸ ਵਿੱਚੋਂ ਕੱਢਣ ਦੀ ਕੋਸ਼ਿਸ਼ ਕੀਤੀ।
ਜਿਵੇਂ ਹੀ ਪੁਲਸ ਅਤੇ ਪ੍ਰਸ਼ਾਸਨ ਨੂੰ ਘਟਨਾ ਦੀ ਸੂਚਨਾ ਮਿਲੀ, ਉਹ ਮੌਕੇ 'ਤੇ ਪਹੁੰਚ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨਾਲਾਗੜ੍ਹ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਬਹੁਤ ਸਾਰੇ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ ਪਰ ਕੁਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਨਾਲ ਵਾਪਰਿਆ ਜਾਂ ਬਸ ਵਿੱਚ ਕੋਈ ਤਕਨੀਕੀ ਖ਼ਰਾਬੀ ਆਈ ਸੀ। ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਨੂੰ ਪੂਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e